Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਆਬਕਾਰੀ ਨੀਤੀ ਮਾਮਲੇ ’ਚ ਹੋਈ ਹੈ ਗਿ੍ਫਤਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗਿ੍ਫਤਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਖਤਮ ਹੋ ਗਿਆ ਸੀ। ਇਸਦੇ ਚੱਲਦਿਆਂ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਜਰੀਵਾਲ ਨੂੰ ਰਾਊਜ਼ ਐਵੀਨਿਊ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਕੇਜਰੀਵਾਲ ਨੂੰ ਹੁਣ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਦੋ ਮਾਮਲਿਆਂ ’ਤੇ ਅੱਜ ਸੋਮਵਾਰ ਨੂੰ ਵੱਖ-ਵੱਖ ਅਦਾਲਤਾਂ ਵਿਚ ਸੁਣਵਾਈ ਹੋਈ। ਪਹਿਲਾ ਮਾਮਲਾ ਕੇਜਰੀਵਾਲ ਦੇ ਜੇਲ੍ਹ ਵਿਚੋਂ ਸਰਕਾਰੀ ਨਿਰਦੇਸ਼ ਦੇ ਖਿਲਾਫ ਸੀ। ਇਸ ਮਾਮਲੇ ਸਬੰਧੀ ਇਕ ਵਿਅਕਤੀ ਨੇ ਪਟੀਸ਼ਨ ਦਾਖਲ ਕਰਕੇ ਜੇਲ੍ਹ ਵਿਚੋਂ ਸਰਕਾਰੀ ਨਿਰਦੇਸ਼ ਦੇਣ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਇਸ ’ਤੇ ਮਾਨਯੋਗ ਐਕਟਿੰਗ ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੀ ਬੈਂਚ ਨੇ ਸੁਣਵਾਈ ਕਰਦੇ ਹੋਏ ਅਰਜ਼ੀ ਖਾਰਜ ਕਰ ਦਿੱਤੀ। ਇਸੇ ਤਰ੍ਹਾਂ ਦੂਜਾ ਮਾਮਲਾ ਕੇਜਰੀਵਾਲ ਦੀ ਰਿਮਾਂਡ ਦਾ ਸੀ, ਜੋ ਅੱਜ 1 ਅਪ੍ਰੈਲ ਨੂੰ ਖਤਮ ਹੋ ਗਿਆ ਸੀ। ਇਸਦੇ ਚੱਲਦਿਆਂ ਅਦਾਲਤ ਨੇ ਹੁਣ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਸਮੇਂ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਅਦਾਲਤ ’ਚ ਹਾਜ਼ਰ ਸੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …