ਈਡੀ ਨੇ ਕਿਹਾ : ਕੇਜਰੀਵਾਲ ਨੇ ਦੱਸਿਆ ਹੈ ਕਿ ਸੌਰਭ ਭਾਰਦਵਾਜ ਨੂੰ ਰਿਪੋਰਟ ਕਰਦੇ ਸੀ ਵਿਜੇ ਨਾਇਰ ਤੇ ਆਤਿਸ਼ੀ
ਨਵੀਂ ਦਿੱਲੀ/ਬਿਉਰੋ ਨਿਊਜ਼
ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵਲੋਂ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹ ਜੇਲ ਦੀ ਬੈਰਕ ਵਿਚ ਇਕੱਲੇ ਰਹਿਣਗੇ। ਰਾਊਜ਼ ਐਵੀਨਿਊ ਅਦਾਲਤ ਵਿਚ ਈਡੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਆਤਿਸ਼ੀ ਅਤੇ ਸੌਰਭ ਭਾਰਦਵਾਜ਼ ਨੂੰ ਵਿਜੇ ਨਾਇਰ ਰਿਪੋਰਟ ਕਰਦਾ ਸੀ। ਈਡੀ ਨੇ ਕਿਹਾ ਕਿ ਕੇਜਰੀਵਾਲ ਸਾਨੂੰ ਪੂੁਰੀ ਤਰ੍ਹਾਂ ਸਹਿਯੋਗ ਨਹੀਂ ਕਰ ਰਹੇ ਅਤੇ ਉਹ ਸਾਨੂੰ ਗੁੰਮਰਾਹ ਕਰ ਰਹੇ ਹਨ। ਉਧਰ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇ ਵਕੀਲ ਰਮੇਸ਼ ਗੁਪਤਾ ਨੇ ਅਦਾਲਤ ਵਿਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਤਿੰਨ ਕਿਤਾਬਾਂ ਦਿੱਤੀਆਂ ਜਾਣ। ਜਿਨ੍ਹਾਂ ਕਿਤਾਬਾਂ ਦੀ ਕੇਜਰੀਵਾਲ ਵਲੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਵਿਚ ‘ਗੀਤਾ’, ‘ਰਮਾਇਣ’ ਅਤੇ ਨੀਰਜਾ ਚੌਧਰੀ ਦੀ ਕਿਤਾਬ ‘ਹਾਓ ਪ੍ਰਾਈਮ ਮਨਿਸਟਰਜ਼ ਡਿਸਾਈਡ’ ਹਨ।