Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਚੰਡੀਗੜ੍ਹ ਵੀ ਪਹੁੰਚਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਚੰਡੀਗੜ੍ਹ ਵੀ ਪਹੁੰਚਣਗੇ

ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਆਗੂ ਰਹਿਣਗੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤ ਵਿਚ ਚੋਣ ਪ੍ਰਚਾਰ ਵੀ ਸਿਖਰਾਂ ਵੱਲ ਨੂੰ ਵਧਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦੇ ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵੀ ਪਹੁੰਚ ਰਹੇ ਹਨ ਅਤੇ ਉਹ ਸੈਕਟਰ 34 ਦੀ ਗਰਾਊਂਡ ਵਿਚ ਰੈਲੀ ਨੂੰ ਸੰਬੋਧਨ ਕਰਨਗੇ। ਅਜੇ ਤੱਕ ਇਸ ਰੈਲੀ ਲਈ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ 15 ਅਪ੍ਰੈਲ ਤੱਕ ਇਸ ਸਬੰਧੀ ਸ਼ਡਿਊਲ ਫਿਕਸ ਕਰ ਲਿਆ ਜਾਵੇਗਾ। ਪ੍ਰਧਾਨ ਮੰਤਰੀ ਦਫਤਰ ਦੀ ਸੁਰੱਖਿਆ ਟੀਮ ਨੇ ਵੀ ਰੈਲੀ ਵਾਲੀ ਗਰਾਊਂਡ ਦਾ ਦੌਰਾ ਕੀਤਾ ਹੈ। ਚੰਡੀਗੜ੍ਹ ਦੀਆਂ ਹੱਦਾਂ ਹਰਿਆਣਾ, ਹਿਮਾਚਲ ਅਤੇ ਪੰਜਾਬ ਨਾਲ ਲੱਗਦੀਆਂ ਹਨ। ਅਜਿਹੇ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਇਸ ਰੈਲੀ ਵਿਚ ਤਿੰਨਾਂ ਸੂਬਿਆਂ ਦੇ ਆਗੂ ਵੀ ਹਾਜ਼ਰ ਰਹਿਣਗੇ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …