Breaking News
Home / ਕੈਨੇਡਾ / Front / ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਰੁੱਧ ਮੁੱਖ ਚੋਣ ਅਧਿਕਾਰੀ ਨੂੰ ਕੀਤੀ ਸ਼ਿਕਾਇਤ 

ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਰੁੱਧ ਮੁੱਖ ਚੋਣ ਅਧਿਕਾਰੀ ਨੂੰ ਕੀਤੀ ਸ਼ਿਕਾਇਤ 

ਇਕਬਾਲ ਸਿੰਘ ਲਾਲਪੁਰਾ ਹਨ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ- 17 ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖਿਲਾਫ ਸ਼ਿਕਾਇਤ ਕੀਤੀ ਹੈ। ਇਸ ਬਾਰੇ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕਰਦਿਆਂ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਵੱਲੋਂ ਅਹਿਮ ਅਹੁਦੇ ’ਤੇ ਬੈਠ ਕੇ ਭਾਜਪਾ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਤੌਰ ਚੇਅਰਮੈਨ ਲਾਲਪੁਰਾ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ। ਕਲੇਰ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗ ਕੀਤੀ ਕਿ ਲਾਲਪੁਰਾ ਤੋਂ ਜਵਾਬ ਮੰਗਿਆ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਵੇ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …