ਹਾਈਕੋਰਟ ਨੇ 22 ਮਈ ਤੱਕ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿਚ ਹਾਈਕੋਰਟ ਵਲੋਂ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਸਣੇ ਕੁੱਲ 15 ਵਿਭਾਗਾਂ ਨੂੰ ਨੋਟਿਸ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਦੇ ਐਸ.ਐਚ.ਓ. ਤੋਂ ਲੈ ਕੇ ਪੁਲਿਸ ਅਤੇ ਐਕਸਾਈਜ਼ ਵਿਭਾਗ ਤੱਕ ਨੂੰ ਪਾਰਟੀ ਬਣਾਇਆ ਗਿਆ ਹੈ। ਇਸੇ ਦੌਰਾਨ ਅਦਾਲਤ ਨੇ ਸਾਰੇ ਵਿਭਾਗਾਂ ਨੂੰ 22 ਮਈ ਨੂੰ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਵਿਚ ਲੈ ਕੇ ਹਾਈਕੋਰਟ ਵਿਚ ਇਕ ਪਟੀਸ਼ਨ ਦਾਖਲ ਹੋਈ ਸੀ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ, ਫਿਰ ਵੀ ਜ਼ਹਿਰੀਲੀ ਸ਼ਰਾਬ ਵਿਕ ਰਹੀ ਹੈ।