ਸੀਆਰਪੀਐੱਫ ਦੇ ਜਵਾਨ ਕੀਤੇ ਤਾਇਨਾਤ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਦੀ ਸੁਰੱਖਿਆ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਧਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ। ਕੇਂਦਰ ਵੱਲੋਂ ਸੀਆਰਪੀਐੱਫ ਦੇ ਜਵਾਨਾਂ ਨੂੰ ਸਿੱਧਾ ਉਨ੍ਹਾਂ ਦੇ ਘਰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਵੇਂ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ।