ਮੁੱਖ ਮੰਤਰੀ ਦਫ਼ਤਰ ਨੇ ਜੇਲ੍ਹ ਅਧਿਕਾਰੀਆਂ ਪੱਤਰ ਲਿਖ ਮੰਗਿਆ ਮੁਲਾਕਾਤ ਲਈ ਸਮਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨਾ ਚਾਹੁੰਦੇ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਇਕ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਸਮਾਂ ਦਿੱਤੇ ਜਾਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਧਿਆਨ ਰਹੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦੋਵੇਂ ਹੀ ਆਮ ਆਦਮੀ ਪਾਰਟੀ ਵੱਡੇ ਆਗੂ ਹਨ ਅਤੇ ਦੋਵਾਂ ਦਰਮਿਆਨ ਪਰਿਵਾਰਕ ਰਿਸ਼ਤੇ ਵੀ ਕਾਫ਼ੀ ਮਜ਼ਬੂਤ ਹਨ। ਇਸ ਗੱਲ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ 2011 ’ਚ ਹੋ ਗਈ ਸੀ। ਜਿਸ ਦੇ ਚਲਦਿਆਂ ਮੇਰੇ ਵਿਆਹ ਮੌਕੇ ਪਿਤਾ ਦੀਆਂ ਰਸਮਾਂ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹੀ ਨਿਭਾਈਆਂ ਗਈਆਂ ਸਨ। ਉਥੇ ਹੀ ਕੇਜਰੀਵਾਲ ਦੇ ਜੇਲ੍ਹ ਜਾਣ ਮਗਰੋਂ ਭਗਵੰਤ ਮਾਨ ਦੇ ਘਰ ਬੇਟੀ ਪੈਦਾ ਹੋਈ ਹੈ ਅਤੇ ਕੇਜਰੀਵਾਲ ਨੇ ਕੋਰਟ ’ਚ ਪੇਸ਼ ਹੋਣ ਸਮੇਂ ਕੀਤਾ ਮੁੱਖ ਮੰਤਰੀ ਮਾਨ ਵਧਾਈ ਦਿੱਤੀ ਸੀ।