ਲਾਹੌਰ: ਆਲੋਚਨਾਵਾਂ ਤੋਂ ਬੇਪ੍ਰਵਾਹ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੀ ਧੀ ਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨਾਲ ਇੱਕ ਹੋਰ ਪ੍ਰਸ਼ਾਸਕੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ। ਪਾਕਿਸਤਾਨ ਦੇ ਮੀਡੀਆ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸੁਪਰੀਮੋ ਨਵਾਜ਼ ਸ਼ਰੀਫ਼ ਨੇ ਬੀਤੇ ਦਿਨ ਸੂਬੇ ਨੂੰ ਖੇਤੀਬਾੜੀ ਖੇਤਰ ਵਿੱਚ ਦਰਪੇਸ਼ ਮਸਲਿਆਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਸਹਿ-ਪ੍ਰਧਾਨਗੀ ਕੀਤੀ ਹੈ। ਉਹ ਸੂਬੇ ਜਾਂ ਸੰਘੀ ਸਰਕਾਰ ਦੇ ਕਿਸੇ ਅਧਿਕਾਰਿਤ ਅਹੁਦੇ ‘ਤੇ ਤਾਇਨਾਤ ਨਹੀਂ ਹਨ।
Check Also
ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਵੈਟੀਕਨ ਸਿਟੀ/ਬਿਊਰੋ ਨਿਊਜ਼ ਕੈਥੋਲਿਕ …