ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਭਾਰਤ ਵਿੱਚ ਆਮ ਚੋਣਾਂ ਮਗਰੋਂ ਗੁਆਂਢੀ ਦੇਸ਼ ਨਾਲ ਰਿਸ਼ਤੇ ਬਿਹਤਰ ਹੋਣ ਦੀ ਉਮੀਦ ਪ੍ਰਗਟਾਈ ਹੈ। ਆਸਿਫ਼ ਦੀ ਟਿੱਪਣੀ ਤੋਂ ਕੁਝ ਦਿਨ ਪਹਿਲਾਂ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਿੰਗਾਪੁਰ ਵਿੱਚ ਕਿਹਾ ਸੀ ਕਿ ਪਾਕਿਸਤਾਨ ‘ਦਹਿਸ਼ਤਵਾਦ ਦੀ ਫੈਕਟਰੀ’ ਚਲਾ ਰਿਹਾ ਹੈ ਅਤੇ ਭਾਰਤ ਦਾ ਇਰਾਦਾ ਦਹਿਸ਼ਤਵਾਦੀਆਂ ਨੂੰ ਹੁਣ ਹੋਰ ਨਜ਼ਰਅੰਦਾਜ਼ ਕਰਨ ਦਾ ਨਹੀਂ ਹੈ। ਇਸ ਲਈ ਉਹ ਹੁਣ ਇਸ ਸਮੱਸਿਆ ਨੂੰ ਅਣਗੌਲਿਆਂ ਨਹੀਂ ਕਰੇਗਾ। ਇਸਲਾਮਾਬਾਦ ਵਿੱਚ ਸੰਸਦ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਆਸਿਫ਼ ਨੇ ਕਿਹਾ, ”ਭਾਰਤ ਵਿੱਚ ਚੋਣਾਂ ਮਗਰੋਂ ਉਸ ਨਾਲ ਸਾਡੇ ਸਬੰਧ ਬਿਹਤਰ ਹੋ ਸਕਦੇ ਹਨ।” ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦਰਮਿਆਨ ਦੁਵੱਲੇ ਸਬੰਧਾਂ ਦੀ ਆਪਣੀ ‘ਪਿੱਠਭੂਮੀ’ ਹੈ। ਭਾਰਤ ਵੱਚ 543 ਲੋਕ ਸਭਾ ਸੀਟਾਂ ਲਈ 19 ਅਪਰੈਲ ਤੋਂ ਚਾਰ ਜੂਨ ਦਰਮਿਆਨ ਸੱਤ ਗੇੜਾਂ ਵਿੱਚ ਚੋਣਾਂ ਹੋਣਗੀਆਂ। ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਵਾਲੇ ਸਬੰਧਾਂ ਦਾ ਲੰਬਾ ਇਤਿਹਾਸ ਰਿਹਾ ਹੈ ਜਿਸ ਦਾ ਮੁੱਖ ਕਾਰਨ ਕਸ਼ਮੀਰ ਮੁੱਦਾ ਤੇ ਨਾਲ ਹੀ ਪਾਕਿਸਤਾਨ ਦੀ ਧਰਤੀ ਤੋਂ ਚਲਾਇਆ ਜਾ ਰਿਹਾ ਦਹਿਸ਼ਤਵਾਦ ਹੈ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …