Breaking News
Home / ਪੰਜਾਬ / ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਖਿਲਾਫ ਲੋਕ ਰੋਹ ਵਧਿਆ

ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਖਿਲਾਫ ਲੋਕ ਰੋਹ ਵਧਿਆ

ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਹੋ ਰਿਹੈ ਐਲਾਨ
ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪਿੰਡਾਂ ਵਿੱਚ ਭਾਜਪਾ ਦਾ ਵਿਰੋਧ ਤੇਜ਼ ਹੋ ਗਿਆ ਹੈ। ਸੰਗਰੂਰ ਤੋਂ ਬਾਅਦ ਲੋਕ ਸਭਾ ਹਲਕਾ ਬਠਿੰਡਾ ਦੇ ਪਿੰਡ ਭੁੱਚੋ ਖੁਰਦ ਵਿੱਚ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦੇ ਦਾਖ਼ਲੇ ‘ਤੇ ਰੋਕ ਵਾਲੇ ਫਲੈਕਸ ਦੇਖੇ ਗਏ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਧਨੇਰ ਧੜੇ ਨੇ ਪਿੰਡਾਂ ਵਿੱਚ ਵੋਟਾਂ ਮੰਗਣ ਆਉਣ ‘ਤੇ ਭਾਜਪਾ ਆਗੂਆਂ ਦੇ ਤਿੱਖੇ ਵਿਰੋਧ ਦਾ ਐਲਾਨ ਕੀਤਾ ਹੈ।
ਜਾਣਕਾਰੀ ਅਨੁਸਾਰ ਪਿੰਡ ਭੁੱਚੋ ਖੁਰਦ ਦੀ ਕਮੇਟੀ ਨੇ ਪਿੰਡ ਦੇ ਬਾਹਰਲੇ ਪਾਸੇ ਬਕਾਇਦਾ ਫਲੈਕਸਾਂ ਲਗਾ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੀ ਅਗਵਾਈ ਕਰ ਰਹੇ ਪਿੰਡ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੈ, ਹੁਣ ਉਹ ਵੀ ਭਾਜਪਾ ਦਾ ਪਿੰਡਾਂ ਵਿੱਚ ਸਖ਼ਤ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਆਉਣ ‘ਤੇ ਸਵਾਲ ਪੁੱਛੇ ਜਾਣਗੇ ਕਿ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਿਉਂ ਨਹੀਂ ਕੀਤੀਆਂ, ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਪੁਲਿਸ ਦਾ ਜਬਰ ਕਿਉਂ ਕੀਤਾ ਗਿਆ, ਕਿਸਾਨਾਂ ਨੂੰ ਸੜਕਾਂ ਬੰਦ ਕਰਕੇ ਦਿੱਲੀ ਜਾਣ ਤੋਂ ਕਿਉਂ ਰੋਕਿਆ ਰੋਕਿਆ ਗਿਆ?

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …