6.9 C
Toronto
Friday, November 7, 2025
spot_img
Homeਪੰਜਾਬਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਪਹਿਲੀ ਜੂਨ ਨੂੰ ਛੁੱਟੀ

ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਪਹਿਲੀ ਜੂਨ ਨੂੰ ਛੁੱਟੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਹੋਣ ਵਾਲੀ ਵੋਟਿੰਗ ਵਾਲੇ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਸੂਬੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਛੁੱਟੀ ਕਿਸੇ ਵੀ ਵਪਾਰ, ਉਦਯੋਗ ਜਾਂ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਵਿੱਚ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਲਈ ਕਿਸੇ ਨੂੰ ਵੋਟ ਪਾਉਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

 

RELATED ARTICLES
POPULAR POSTS