Breaking News
Home / ਪੰਜਾਬ / ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਦੇ ਲਈ ਉਡਾਣ ਹੋਈ ਸ਼ੁਰੂ

ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਦੇ ਲਈ ਉਡਾਣ ਹੋਈ ਸ਼ੁਰੂ

ਪਰਵਾਸੀ ਭਾਰਤੀਆਂ ਨੂੰ ਵੀ ਹੋਵੇਗਾ ਫਾਇਦਾ
ਜਲੰਧਰ/ਬਿਊਰੋ ਨਿਊਜ਼ : ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਉਡਾਣ ਸੇਵਾ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਐਤਵਾਰ ਨੂੰ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ‘ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਦੋਆਬਾ ਪਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ ਤੇ ਇਸ ਲਈ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਮਿਲੇਗਾ।
ਹੁਣ ਲੋਕਾਂ ਨੂੰ ਦਿੱਲੀ ਜਾਣ ਲਈ 9 ਘੰਟੇ ਦਾ ਸਫਰ ਨਹੀਂ ਕਰਨਾ ਪਵੇਗਾ। ਉਪਰੋਕਤ ਰੂਟ ਫਲਾਈਟ ਰਾਹੀਂ ਇਹ ਸਫਰ ਸਿਰਫ ਇਕ ਘੰਟੇ ਵਿੱਚ ਪੂਰਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਹੈ। ਕੇਂਦਰ ਸਰਕਾਰ ਵੱਲੋਂ ਕਰੀਬ ਦੋ ਹਫ਼ਤੇ ਪਹਿਲਾਂ ਆਦਮਪੁਰ ਹਵਾਈ ਅੱਡੇ ‘ਤੇ ਸਟਾਫ ਦੀ ਨਿਯੁਕਤੀ ਕੀਤੀ ਗਈ ਸੀ ਜਿਸ ਤੋਂ ਬਾਅਦ ਉਡਾਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੂਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਦੇ ਰੂਟ ਅਲਾਟ ਕੀਤੇ ਗਏ ਹਨ। ਇਸ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲ੍ਹਿਆ ਗਿਆ ਸੀ। ਪੀਐੱਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਿਲ ਸੀ।

 

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …