ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦੱਸਣਯੋਗ ਹੈ ਕਿ ਡਾ. ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਸਾਲ 2017 ਤੇ 2022 ਵਿੱਚ ਕਾਂਗਰਸ ਪਾਰਟੀ ਦੀ ਟਿਕਟ ਤੋਂ ਜਿੱਤ ਹਾਸਲ ਕਰ ਕੇ ਵਿਧਾਨ ਸਭਾ ਪਹੁੰਚੇ ਸਨ। ਪਰ ਕੁਝ ਦਿਨ ਪਹਿਲਾਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ ਸੀ। ‘ਆਪ’ ਨੇ ਡਾ. ਚੱਬੇਵਾਲ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੂਜੇ ਪਾਸੇ ਮਾਲਵਿੰਦਰ ਸਿੰਘ ਕੰਗ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਪਾਰਟੀ ਦੀ ਸੇਵਾ ਕਰ ਰਹੇ ਸਨ। ਦੋ ਹੋਰ ਉਮੀਦਵਾਰਾਂ ਦੇ ਐਲਾਨ ਨਾਲ ‘ਆਪ’ ਨੇ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਵਿੱਚੋਂ 9 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ਵਿੱਚ 4 ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਇਸ ਵਿੱਚ ਗੁਰਦਾਸਪੁਰ, ਜਲੰਧਰ, ਲੁਧਿਆਣਾ ਅਤੇ ਫਿਰੋਜ਼ਪੁਰ ਸ਼ਾਮਲ ਹਨ।
Home / ਪੰਜਾਬ / ‘ਆਪ’ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੂੰ ਦਿੱਤੀ ਟਿਕਟ
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …