Breaking News
Home / ਕੈਨੇਡਾ / Front / ਪੰਜਾਬ ਭਾਜਪਾ ਨੇ ਲੋਕ ਸਭਾ ਹਲਕਿਆਂ ’ਚ ਲਗਾਏ ਇੰਚਾਰਜ

ਪੰਜਾਬ ਭਾਜਪਾ ਨੇ ਲੋਕ ਸਭਾ ਹਲਕਿਆਂ ’ਚ ਲਗਾਏ ਇੰਚਾਰਜ

ਵਿਜੇ ਸਾਂਪਲਾ ਦੇ ਭਤੀਜੇ ਰੋਬਿਨ ਨੂੰ ਦਿੱਤੀ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟ ਗਈ ਹੈ। ਇਸਦੇ ਚੱਲਦਿਆਂ ਭਾਜਪਾ ਨੇ ਸੂਬੇ ਵਿਚ 13 ਲੋਕ ਸਭਾ ਹਲਕਿਆਂ ਦੇ ਲਈ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿਚ ਭਾਜਪਾ ਦੇ ਵੱਡੇ ਆਗੂ ਵਿਜੇ ਸਾਂਪਲਾ ਦੇ ਭਤੀਜੇ ਰੋਬਿਨ ਸਾਂਪਲਾ ਨੂੰ ਦਾ ਨਾਮ ਵੀ ਸ਼ਾਮਲ ਹੈ। ਰੋਬਿਨ ਸਾਂਪਲਾ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ। ਇਸੇ ਤਰ੍ਹਾਂ ਮੋਹਿੰਦਰ ਭਗਤ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਜਪਾ ਦੇ ਐਸ.ਸੀ. ਮੋਰਚਾ ਦੇ ਪ੍ਰਧਾਨ ਐਸ.ਆਰ. ਲੱਧੜ ਵਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਧਿਆਨ ਰਹੇ ਕਿ ਭਾਜਪਾ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Check Also

ਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ਼ੋ੍ਮਣੀ ਕਮੇਟੀ ਦੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ’ਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ ਚੰਡੀਗੜ੍ਹ/ਬਿਊਰੋ …