ਹਾਦਸੇ ਤੋਂ ਬਾਅਦ ਗੱਡੀ ਨੂੰ ਲੱਗ ਗਈ ਸੀ ਅੱਗ
ਸਮਰਾਲਾ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਲੁਧਿਆਣਾ- ਚੰਡੀਗੜ੍ਹ ਹਾਈਵੇ ’ਤੇ ਇਕ ਪੁਲਿਸ ਅਧਿਕਾਰੀ ਦੀ ਫਾਰਚੂਨਰ ਗੱਡੀ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਵਿਚਾਲੇ ਜ਼ੋਰਦਾਰ ਟੱਕਰ ਹੋ ਜਾਣ ਕਾਰਨ ਪੁਲਿਸ ਦੇ ਇਕ ਅਧਿਕਾਰੀ ਅਤੇ ਉਸ ਦੇ ਗਨਮੈਨ ਦੀ ਮੌਤ ਹੋ ਗਈ। ਜਦਕਿ ਫਾਰਚੂਨਰ ਦੇ ਡਰਾਈਵਰ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ। ਏ.ਸੀ.ਪੀ. ਸੰਦੀਪ ਸਿੰਘ ਦੇਰ ਰਾਤ ਚੰਡੀਗੜ੍ਹ ਤੋਂ ਲੁਧਿਆਣਾ ਆ ਰਹੇ ਸਨ ਅਤੇ ਲਗਭਗ 12:30 ਵਜੇ ਉਨ੍ਹਾਂ ਦੇ ਨਾਲ ਇਹ ਹਾਦਸਾ ਵਾਪਰ ਗਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਗੱਡੀ ਨੂੰ ਇਕਦਮ ਅੱਗ ਲੱਗ ਗਈ ਅਤੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਅੱਗ ਬੁਝਾਉਣ ਲਈ ਫਾਇਰ ਬਿ੍ਰਗੇਡ ਦੀ ਵੀ ਮਦਦ ਲਈ ਅਤੇ ਬੜੀ ਮੁਸ਼ਕਿਲ ਗੱਡੀ ਵਿਚੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਗੰਭੀਰ ਹਾਲਤ ਵਿਚ ਸਮਰਾਲਾ ਦੇ ਹਸਪਤਾਲ ਪਹੁੰਚਾਇਆ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਅਧਿਕਾਰੀ ਸੰਦੀਪ ਸਿੰਘ ਅਤੇ ਉਹਨਾਂ ਦੇ ਗੰਨਮੈਨ ਨੂੰ ਬਾਹਰ ਕੱਢਣ ਵਿਚ ਬਹੁਤ ਮਿਹਨਤ ਕਰਨੀ ਪਈ । ਸਮਰਾਲਾ ਦੇ ਹਸਪਤਾਲ ਵਿਚ ਡਾਕਟਰਾਂ ਨੇ ਏ.ਸੀ.ਪੀ. ਸੰਦੀਪ ਸਿੰਘ ਅਤੇ ਉਹਨਾਂ ਦੇ ਗਨਮੈਨ ਨੂੰ ਮਿ੍ਰਤਕ ਐਲਾਨ ਦਿੱਤਾ।