ਕਿਹਾ : ਇਕੱਠੇ ਹੋ ਕੇ ਪ੍ਰਾਪਤ ਕਰ ਸਕਦੇ ਹਾਂ 13 ਸੀਟਾਂ ਜਿੱਤਣ ਦਾ ਟੀਚਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਅੱਜ ਆਪਣੇ ਹੀ ਸੂਬੇ ਦੇ ਵਰਕਰਾਂ ਦਰਮਿਆਨ ਪਹੁੰਚੇ। ਪਾਰਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਨਿਰਾਸ਼ਾ ਫੈਲ ਗਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਮਾਨ ਖੁਦ ਆਪਣੇ ਹੱਥਾਂ ਵਿਚ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸਮੂਹ ਵਰਕਰਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕਜੁੱਟ ਰਹਾਂਗੇ ਤਦ ਹੀ ਅਸੀਂ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਉਨ੍ਹਾਂ ਵਰਕਰਾਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਇਕ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਜੋ ਆਪਣੇ ਵਰਕਰਾਂ ਨੂੰ ਜਾਣਦੀ ਹੈ ਅਤੇ ਇਹ ਉਹ ਪਾਰਟੀ ਹੈ ਜੋ ਸਬਜੀ ਵੇਚਣ ਵਾਲੇ ਨੂੰ ਵੀ ਚੇਅਰਮੈਨ ਬਣਾ ਦਿੰਦੀ ਹੈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਮੇਰੀ ਨਜ਼ਰ ਹਰ ਕੰਮ ਕਰਨ ਵਾਲੇ ’ਤੇ ਰਹਿੰਦੀ ਹੈ। ਇਸ ਮੌਕੇ ਉਨ੍ਹਾਂ ਸਮੂਹ ਵਰਕਰਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੇ ਲਈ ਕਿਹਾ। ਆਖਰ ’ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਦੇ ਨਾਲ ਆਪਣਾ ਭਾਸ਼ਣ ਖਤਮ ਕੀਤਾ ਹੈ।