-14.4 C
Toronto
Friday, January 30, 2026
spot_img
HomeਕੈਨੇਡਾFrontਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਜਗਜੀਤ ਸਿੰਘ ਡੱਲੇਵਾਲ ਬੋਲੇ ਕਿਸਾਨ ਅੰਦੋਲਨ ਇਕੱਲੇ ਪੰਜਾਬ ਦਾ ਨਹੀਂ


ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਅੱਜ ਕਿਸਾਨ ਭਵਨ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਇਕੱਲੇ ਪੰਜਾਬ ਦਾ ਅੰਦੋਲਨ ਨਹੀਂ ਹੈ ਬਲਕਿ ਸਮੁੱਚੇ ਦੇਸ਼ ਦਾ ਅੰਦੋਲਨ ਹੈ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ ਸਮੇਤ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ’ਤੇ ਇੰਨ੍ਹਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਜੋ 7 ਅਪ੍ਰੈਲ ਨੂੰ ਦੇਸ਼ ਭਰ ਵਿਚ ਬੀ.ਜੇ.ਪੀ. ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਹ ਜਿਉਂ ਦੀ ਤਿਉਂ ਬਰਕਰਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ 7 ਅਪ੍ਰੈਲ ਨੂੰ ਸ਼ੰਭੂ ਬਾਰਡਰ ਤੋਂ ਰੇਲ ਰੋਕੋ ਅੰਦੋਲਨ ਵੀ ਸ਼ੁਰੂ ਕਰ ਸਕਦੇ ਹਨ। ਆਗੂਆਂ ਨੇ ਕਿਹਾ ਕਿ ਹੁਣ ਸਰਕਾਰਾਂ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾਂ ਦੀ ਐਮ.ਐਸ.ਪੀ. ਦੀ ਗਰੰਟੀ ਕਾਨੂੰਨ ਦੀ ਗੱਲ ਕਹੀ ਜਾ ਰਹੀ ਹੈ ਅਤੇ ਨਾਲ ਹੀ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਵੀ ਲਾਗੂ ਕਰਨ ਦਾ ਜ਼ਿਕਰ ਹੋ ਰਿਹਾ ਹੈ। ਆਗੂਆਂ ਦੇ ਕਿਹਾ ਕਿ ਇਹ ਇਸ ਕਰਕੇ ਹੋ ਰਿਹਾ ਹੈ ਕਿ ਕਿਸਾਨਾਂ ਵਲੋਂ ਲਗਾਤਾਰ ਆਪਣੇ ਅੰਦੋਲਨ ਵਿਚ ਆਪਣੀਆਂ ਮੰਗਾਂ ਪ੍ਰਤੀ ਸੁਹਿਰਦਤਾ ਨਾਲ ਆਵਾਜ਼ ਬੁਲੰਦ ਕੀਤੀ ਹੋਈ ਹੈ। ਇਸੇ ਦੌਰਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਕ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਹੜੀ ਕਿਸਾਨੀ ਮੁੱਦਿਆਂ ਨਾਲ ਮਾਹਰ ਲੋਕਾਂ ਨੂੰ ਲੈ ਕੇ ਅਤੇ ਆਰਥ ਸ਼ਾਸਤਰੀਆਂ ਦੀ ਰਾਏ ਅਨੁਸਾਰ ਐਮ.ਐਸ.ਪੀ. ਮੁੱਦੇ ’ਤੇ ਹੋਣ ਵਾਲੇ ਖਰਚਿਆਂ ਸੰਬੰਧੀ ਲੋਕਾਂ ਨੂੰ ਜਾਣੂ ਕਰਾਇਆ ਜਾਵੇਗਾ।

RELATED ARTICLES
POPULAR POSTS