Breaking News
Home / ਕੈਨੇਡਾ / Front / ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆਂ ਚੂਹਿਆਂ ਦੇ ਹੰਗਾਮੇ ਵਾਲਾ ਵੀਡੀਓ

ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆਂ ਚੂਹਿਆਂ ਦੇ ਹੰਗਾਮੇ ਵਾਲਾ ਵੀਡੀਓ

ਚੇਅਰਪਰਸਨ ਨੇ ਲਿਆ ਐਕਸ਼ਨ, ਅਧਿਕਾਰੀਆਂ ਤੋਂ ਮੰਗੀ ਰਿਪੋਰਟ


ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਸਿਵਲ ਹਸਪਤਾਲ ਵਿਚੋਂ ਚੂਹਿਆਂ ਦੇ ਹੰਗਾਮੇ ਵਾਲਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖਤ ਐਕਸ਼ਨ ਲਿਆ ਹੈ। ਪਿ੍ਰੰਸੀਪਲ ਹੈਲਥ ਸੈਕਟਰੀ, ਸਿਵਲ ਸਰਜਨ ਅਤੇ ਡੀਸੀ ਤੋਂ ਕਮਿਸ਼ਨ ਨੇ ਰਿਪੋਰਟ ਮੰਗੀ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀ। ਮਨੁੱਖੀ ਅਧਿਕਾਰ ਕਮਿਸ਼ਨ ਨੇ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਕੋਲ ਵੀਡੀਓ ਆਇਆ ਹੈ ਜਿਸ ’ਚ 60-80 ਚੂਹੇ ਮਰੀਜਾਂ ਦੇ ਬੈਡਾਂ ਨੇੜੇ ਘੁੰਮਦੇ ਦਿਖਾਈ ਦੇ ਰਹੇ ਹਨ। ਚੂਹੇ ਖਾਣ-ਪੀਣ ਵਾਲੀਆਂ ਵਸਤੂਆਂ ’ਚ ਮੂੰਹ ਮਾਰਦੇ ਹੋਏ ਨਜ਼ਰ ਆ ਰਹੇ ਹਨ, ਜਿਸ ਕਾਰਨ ਮਰੀਜ਼ਾਂ ’ਚ ਕਈ ਗੰਭੀਰ ਬਿਮਾਰੀਆਂ ਫੈਲਣ ਦਾ ਡਰ ਹੈ। ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੀ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼ ਨੇ ਇਸ ਮਾਮਲੇ ਸੂਅ ਮੋਟੋ ਐਕਸ਼ਨ ਲਿਆ ਹੈ। ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਬਹੁਤ ਚੂਹੇ ਹਨ ਜਿਸ ਦੇ ਚਲਦਿਆਂ ਮਰੀਜ਼ਾਂ ਨੂੰ ਪੂਰੀ ਰਾਤ ਜਾਗ ਕੇ ਬਿਤਾਉਣੀ ਪੈਂਦੀ ਹੈ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …