ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਤੋਂ ਇਸ ਲਈ ਮਾਫੀ ਮੰਗਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਭ ਦੇ ਸਾਂਝੇ ਹਨ ਅਤੇ ਉਨ੍ਹਾਂ ਦੇ ਜਨਮ ਸਥਾਨ ਉਤੇ ਜਾ ਕੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਨੇ ਸ਼ਰਾਬ ਨਾਲ ਸੰਬੰਧਿਤ ਘਪਲੇ ਵਿਚ ਫਸੇ ਆਪਣੇ ਆਗੂ ਦੀ ਤਰਫਦਾਰੀ ਦਾ ਡਰਾਮਾ ਕੀਤਾ ਹੈ, ਇਸ ਨਾਲ ਲੱਖਾਂ ਪੰਜਾਬੀਆਂ ਦੇ ਹਿਰਦੇ ਵਲੂੰਦਰੇ ਗਏ ਹਨ। ਉਥੇ ਹੀ ਉਨ੍ਹਾਂ ਦਾ ਇਹ ਕਾਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਰੂਹ ਨੂੰ ਵੀ ਦੁੱਖ ਦੇਣ ਵਾਲਾ ਹੈ। ਸੁਨੀਲ ਜਾਖੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਜੋ ਭਿ੍ਰਸ਼ਟਾਚਾਰ ਵਿਚ ਗਲਤਾਨ ਹੈ ਅਤੇ ਜਿਸ ਦੇ ਆਗੂਆਂ ਸੰਬੰਧੀ ਈ.ਡੀ. ਵਲੋਂ ਵਿਆਪਕ ਪੱਧਰ ਉਤੇ ਜਾਂਚ ਜਾਰੀ ਹੈ, ਉਸ ਦੇ ਆਗੂ ਸ਼ਹੀਦਾਂ ਦਾ ਨਾਮ ਵਰਤ ਰਹੇ ਹਨ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …