Breaking News
Home / ਕੈਨੇਡਾ / Front / ਰਣਨੀਤੀਘਾੜ ਪ੍ਰਸ਼ਾਤ ਕਿਸ਼ੋਰ ਨੇ ਕਸਿਆ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ

ਰਣਨੀਤੀਘਾੜ ਪ੍ਰਸ਼ਾਤ ਕਿਸ਼ੋਰ ਨੇ ਕਸਿਆ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ

ਕਿਹਾ : ਕਾਂਗਰਸ ਨੂੰ ਆਸ ਮੁਤਾਬਕ ਨਹੀਂ ਮਿਲਦੇ ਨਤੀਜੇ ਗਾਂਧੀ ਹਟਣ ਪਿੱਛੇ


ਨਵੀਂ ਦਿੱਲੀ/ਬਿਊਰੋ ਨਿਊਜ਼ : ਮਸ਼ਹੂਰ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ ਕਸਦਿਆਂ ਉਨ੍ਹਾਂ ਨੂੰ ਇਕ ਸੁਝਾਅ ਦਿੱਤਾ ਹੈ ਕਿ ਜੇਕਰ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਆਸ ਮੁਤਾਬਕ ਨਤੀਜੇ ਨਹੀਂ ਮਿਲਦੇ ਹਨ ਤਾਂ ਰਾਹੁਲ ਗਾਂਧੀ ਨੂੰ ਆਪਣੇ ਪੈਰ ਪਿੱਛੇ ਖਿੱਚ ਲੈਣੇ ਚਾਹੀਦੇ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਗਾਂਧੀ, ਸਾਰੇ ਵਿਵਹਾਰਕ ਉਦੇਸ਼ਾਂ ਲਈ ਆਪਣੀ ਪਾਰਟੀ ਚਲਾ ਰਹੇ ਹਨ ਅਤੇ ਪਿਛਲੇ 10 ਸਾਲਾਂ ਵਿੱਚ ਆਸ ਮੁਤਾਬਕ ਨਤੀਜੇ ਨਾ ਦੇਣ ਦੇ ਬਾਵਜੂਦ ਨਾ ਤਾਂ ਉਹ ਰਸਤੇ ਤੋਂ ਹੱਟ ਰਹੇ ਹਨ ਅਤੇ ਨਾ ਹੀ ਕਿਸੇ ਹੋਰ ਨੂੰ ਅੱਗੇ ਆਉਣ ਦੇ ਰਹੇ ਹਨ। ਉਨ੍ਹਾਂ ਕਿਹਾ, ‘‘ਮੇਰੇ ਮੁਤਾਬਕ ਇਹ ਵੀ ਗੈਰ-ਲੋਕਤੰਤਰਿਕ ਹੈ।’’

Check Also

ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ

ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ …