Breaking News
Home / ਕੈਨੇਡਾ / Front / ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ’ਚ ‘ਆਪ’ ਆਗੂਆਂ ਵੱਲੋਂ ਸਮੂਹਿਕ ਭੁੱਖ ਹੜਤਾਲ

ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ’ਚ ‘ਆਪ’ ਆਗੂਆਂ ਵੱਲੋਂ ਸਮੂਹਿਕ ਭੁੱਖ ਹੜਤਾਲ

ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ’ਚ ਭੁੱਖ ਹੜਤਾਲ ’ਤੇ ਬੈਠੇ


ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਈ ਹੋਰ ‘ਆਪ’ ਆਗੂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਮੂਹਿਕ ਭੁੱਖ ਹੜਤਾਲ ਵਿੱਚ ਬੈਠੇ। ਪਾਰਟੀ ਦੇ ਮੁੱਖ ਆਗੂ ਇਕ ਦਿਨ ਲਈ ਕਈ ਸੂਬਿਆਂ ਵਿੱਚ ਭੁੱਖ ਹੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਪਾਰਟੀ ਦੇ ਪ੍ਰਮੁੱਖ ਆਗੂ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਇਕੱਤਰ ਹੋਏ। ਪਾਰਟੀ ਆਗੂਆਂ ਨੇ ਕਿਹਾ ਕਿ ਹੋਰ ਸੂਬਿਆਂ ਦੇ ਨਾਲ-ਨਾਲ ਵਿਦੇਸ਼ ਵਿੱਚ ਵੀ ਭਾਰਤੀ ਨਾਗਰਿਕ ਇਸ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ ਬੋਸਟਨ ’ਚ ਹਾਰਵਰਡ ਸਕੁਐਰ, ਲਾਸ ਏਂਜਲਸ ਵਿੱਚ ਹੌਲੀਵੁੱਡ ਸਾਈਨ, ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ, ਨਿਊਯਾਰਕ ਟਾਈਮਜ਼ ਸਕੁਐਰ ਅਤੇ ਟੋਰੰਟੋ, ਲੰਡਨ ਤੇ ਮੈਲਬਰਨ ਸਣੇ ਕਈ ਸਥਾਨ ਸ਼ਾਮਲ ਹਨ। ਦਿੱਲੀ ਵਿੱਚ ਦਿੱਲੀ ਵਿਧਾਨ ਸਭਾ ਦੇ ਪ੍ਰਧਾਨ ਰਾਮ ਨਿਵਾਸ ਗੋਇਲ, ਮੀਤ ਪ੍ਰਧਾਨ ਰਾਖੀ ਬਿਡਲਾਨ, ਮੰਤਰੀ ਆਤਿਸ਼ੀ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਸਣੇ ‘ਆਪ’ ਦੇ ਕਈ ਸੀਨੀਅਰ ਆਗੂ ਸਵੇਰੇ 11 ਵਜੇ ਕੌਮੀ ਰਾਜਧਾਨੀ ਦੇ ਜੰਤਰ-ਮੰਤਰ ’ਤੇ ਸਮੂਹਿਕ ਭੁੱਖ ਹੜਤਾਲ ’ਤੇ ਬੈਠੇ। ‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਲੋਕਾਂ ਨੂੰ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ਵਿੱਚ ਭੁੱਖ ਹੜਤਾਲ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …