Breaking News
Home / ਕੈਨੇਡਾ / Front / ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਹੋਣਗੇ ਬਸਪਾ ਦੇ ਉਮੀਦਵਾਰ

ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਹੋਣਗੇ ਬਸਪਾ ਦੇ ਉਮੀਦਵਾਰ

ਜਲਾਲਾਬਾਦ ਤੋਂ ‘ਆਪ’ ਵਿਧਾਇਕ ਦੇ ਪਿਤਾ ਹਨ ਸੁਰਿੰਦਰ ਕੰਬੋਜ
ਚੰਡੀਗੜ੍ਹ/ਬਿਊਰੋ ਨਿਊਜ਼
ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਵਲੋਂ ਦੱਸਿਆ ਗਿਆ ਹੈ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ ਖ਼ੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੰਬੋਜ ਦਾ ਬੇਟਾ ਜਗਦੀਪ ਕੰਬੋਜ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਇਸੇ ਦੌਰਾਨ ਪੰਜਾਬ ’ਚ ਬਸਪਾ ਦੇ ਇਕੋ ਇਕ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਿਧਾਇਕ ਜਗਦੀਪ ਕੰਬੋਜ਼ ਦੇ ਪਿਤਾ ਸੁਰਿੰਦਰ ਕੰਬੋਜ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਚ ਸਪੱਸ਼ਟ ਹੋ ਜਾਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਪੰਚਾਂ ਨੂੰ ਵੱਧ ਤਾਕਤਾਂ ਦੇਣ ਦਾ ਐਲਾਨ

ਸੜਕ ਬਣਾਉਣ ਤੋਂ ਬਾਅਦ ਠੇਕੇਦਾਰ ਲਈ ਜ਼ਰੂਰੀ ਹੋਵੇਗੀ ਸਰਪੰਚ ਦੀ ਐਨਓਸੀ-ਮੁੱਖ ਮੰਤਰੀ ਪਟਿਆਲਾ/ਬਿਊਰੋ ਨਿਊਜ਼ : …