Breaking News
Home / ਕੈਨੇਡਾ / Front / ਅਕਾਲੀ ਦਲ (ਅੰਮਿ੍ਤਸਰ) ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਅਕਾਲੀ ਦਲ (ਅੰਮਿ੍ਤਸਰ) ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਇਮਾਨ ਸਿੰਘ ਮਾਨ ਨੂੰ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਦਿੱਤੀ ਟਿਕਟ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਇਮਾਨ ਸਿੰਘ ਮਾਨ, ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ’ਤੇ ਲੋਕ ਸਭਾ ਚੋਣਾਂ ਲੜੇਗੀ। ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਹੀ ਇਸ ਵਾਰ ਵੀ ਚੋਣ ਲੜਨੀ ਹੈ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …