Breaking News
Home / ਕੈਨੇਡਾ / Front / ਹਰਿਆਣਾ ਵਿੱਚ ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਛੱਡੀ

ਹਰਿਆਣਾ ਵਿੱਚ ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਛੱਡੀ

ਨਿਸ਼ਾਨ ਸਿੰਘ ਤੇ ਭਾਜਪਾ ਆਗੂ ਚੌਧਰੀ ਬੀਰੇਂਦਰ ਸਿੰਘ ਹੋ ਸਕਦੇ ਹਨ ਕਾਂਗਰਸ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿੱਚ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਨਿਸ਼ਾਨ ਸਿੰਘ ਨੇ ਕਿਹਾ, ‘ਮੈਂ ਇੱਕ-ਦੋ ਦਿਨਾਂ ਵਿੱਚ ਆਪਣਾ ਅਸਤੀਫਾ ਸੌਂਪਣ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਜੈ ਚੌਟਾਲਾ ਨੂੰ ਮਿਲਾਂਗਾ।’ 2018 ਵਿੱਚ ਜੇਜੇਪੀ ਦੇ ਗਠਨ ਤੋਂ ਬਾਅਦ ਨਿਸ਼ਾਨ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਭਾਜਪਾ ਨਾਲ ਪਾਰਟੀ ਦਾ ਸਾਢੇ ਚਾਰ ਸਾਲ ਦਾ ਗਠਜੋੜ ਟੁੱਟਣ ਤੋਂ ਬਾਅਦ ਜੇਜੇਪੀ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਹ ਰਾਜ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ। ਉਧਰ ਦੂਜੇ ਪਾਸੇ ਮੀਡੀਆ ਵਿਚ ਚੱਲ ਰਹੀਆਂ ਖਬਰਾਂ ਮੁਤਾਬਕ ਭਾਜਪਾ ਆਗੂ ਚੌਧਰੀ ਬੀਰੇਂਦਰ ਸਿੰਘ ਵੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।

Check Also

ਪੀਐਮ ਨਰਿੰਦਰ ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫਰ

  ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …