Breaking News
Home / ਕੈਨੇਡਾ / Front / ‘ਪੰਜਾਬ ਬਚਾਓ ਯਾਤਰਾ’ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜੀ

‘ਪੰਜਾਬ ਬਚਾਓ ਯਾਤਰਾ’ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜੀ

ਹੁਣ ਬਿਕਰਮ ਮਜੀਠੀਆ ਨੇ ਸੰਭਾਲਿਆ ਮੋਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਵਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ‘ਪੰਜਾਬ ਬਚਾਓ ਯਾਤਰਾ’ ਵਿਚ ਡਟੇ ਹੋਏ ਹਨ ਅਤੇ ਉਹ ਲਗਾਤਾਰ ਲੋਕਾਂ ਨੂੰ ਮਿਲ ਵੀ ਰਹੇ ਹਨ। ਜਿਸ ਤੋਂ ਬਾਅਦ ਗਰਮੀ ਦੇ ਕਾਰਨ ਉਨ੍ਹਾਂ ਦੀ ਸਿਹਤ ਵਿਚ ਕੁਝ ਗਿਰਾਵਟ ਦੇਖਣ ਨੂੰ ਮਿਲੀ। ਇਸਦੇ ਚੱਲਦਿਆਂ ਹੁਣ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ‘ਪੰਜਾਬ ਬਚਾਓ ਯਾਤਰਾ’ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੁਖਬੀਰ ਬਾਦਲ ’ਤੇ ਸਿਆਸੀ ਤਨਜ ਕਸ ਰਹੇ ਸਨ ਕਿ ਸੁਖਬੀਰ ਬਾਦਲ ਤਾਪਮਾਨ ਦੇਖ ਕੇ ਹੀ ਆਪਣੀ ਪੰਜਾਬ ਬਚਾਓ ਯਾਤਰਾ ’ਤੇ ਨਿਕਲਦੇ ਹਨ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …