Breaking News
Home / ਕੈਨੇਡਾ / Front / ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਜ਼ੈਡ ਪਲੱਸ ਸੁਰੱਖਿਆ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਜ਼ੈਡ ਪਲੱਸ ਸੁਰੱਖਿਆ

ਆਈਬੀ ਦੀ ਰਿਪੋਰਟ ਤੋਂ ਬਾਅਦ ਕੇਂਦਰ ਸਰਕਾਰ ਨੇ ਸੁਰੱਖਿਆ ਵਧਾਉਣ ਦਾ ਕੀਤਾ ਫੈਸਲਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਕੇਂਦਰ ਸਰਕਾਰ ਨੇ ਜ਼ੈਡ ਪਲੱਸ ਸਕਿਓਰਿਟੀ ਦੇ ਦਿੱਤੀ ਹੈ। ਇੰਟੈਲੀਜੈਂਸ ਬਿਊਰੋ ਦੀ ਖੁਫੀਆ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੀਆਰਪੀਐਫ ਦੇ 40-45 ਨੌਜਵਾਨਾਂ ਦੀ ਟੁਕੜੀ ਹੁਣ 24 ਘੰਟੇ ਰਾਜੀਵ ਕੁਮਾਰ ਦੀ ਸੁਰੱਖਿਆ ’ਚ ਤਾਇਨਾਤ ਰਹੇਗੀ। ਦਿੱਲੀ ਤੋਂ ਬਾਹਰ ਜਾਣ ਸਮੇਂ ਵੀ ਇਹ ਕਮਾਂਡੋ ਉਨ੍ਹਾਂ ਦੀ ਸੁਰੱਖਿਆ ’ਚ ਮੌਜੂਦ ਰਹਿਣਗੇ। ਆਉਂਦੀ 19 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਅਹਿਮ ਫੈਸਲਾ ਲਿਆ ਹੈ। ਧਿਆਨ ਰਹੇ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 1984 ਬੈਚ ਦੇ ਰਿਟਾਇਰਡ ਆਈਏਐਸ ਅਫ਼ਸਰ ਹਨ ਅਤੇ ਉਨ੍ਹਾਂ ਨੇ 15 ਮਈ 2022 ਨੂੰ ਭਾਰਤ ਦੇ 25ਵੇਂ ਚੋਣ ਕਮਿਸ਼ਨ ਵਜੋਂ ਅਹੁਦਾ ਸੰਭਾਲਿਆ ਸੀ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …