Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਕੀਤੀ ਖਾਰਜ

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਕੀਤੀ ਖਾਰਜ

ਕੋਰਟ ਨੇ ਸ਼ਰਾਬ ਨੀਤੀ ਮਾਮਲੇ ’ਚ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਲਈ ਪਾਈ ਗਈ ਪਟੀਸ਼ਨ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਕੋਰਟ ਨੇ ਸ਼ਰਾਬ ਨੀਤੀ ਮਾਮਲੇ ਵਿਚ ਕੀਤੀ ਗਈ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਸਹੀ ਵੀ ਦੱਸਿਆ। ਧਿਆਨ ਰਹੇ ਕਿ ਕੇਜਰੀਵਾਲ ਨੇ ਲੰਘੀ 23 ਮਾਰਚ ਨੂੰ ਆਪਣੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਇਕ ਪਟੀਸ਼ਨ ਕੋਰਟ ਵਿਚ ਦਾਖਲ ਕੀਤੀ ਸੀ। ਇਸ ਪਟੀਸ਼ਨ ’ਤੇ ਕੋਰਟ ਵੱਲੋਂ ਲੰਘੀ 3 ਅਪ੍ਰੈਲ ਨੂੰ ਵੀ ਸੁਣਵਾਈ ਕੀਤੀ ਸੀ ਪ੍ਰੰਤੂ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਕੋਰਟ ਨੇ ਕਿਹਾ ਕਿ ਈਡੀ ਵੱਲੋਂ ਕੇਜਰੀਵਾਲ ਖਿਲਾਫ਼ ਜੋ ਸਬੂਤ ਇਕੱਠੇ ਕੀਤੇ ਗਏ ਹਨ, ਉਨ੍ਹਾਂ ਤੋਂ ਸਾਫ਼ ਪਤਾ ਚਲਦਾ ਹੈ ਕਿ ਉਹ ਪੂਰੀ ਤਰ੍ਹਾਂ ਸ਼ਰਾਬ ਨੀਤੀ ਮਾਮਲੇ ਵਿਚ ਸ਼ਾਮਲ ਹਨ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਈਡੀ ਨੇ ਗਿ੍ਰਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਕੋਰਟ ਨੇ 28 ਮਾਰਚ ਤੱਕ ਕੇਜਰੀਵਾਲ ਨੂੰ ਈਡੀ ਦੇ ਰਿਮਾਂਡ ’ਤੇ ਭੇਜ ਦਿੱਤਾ ਸੀ। ਜਿਸ ਤੋਂ ਬਾਅਦ 1 ਅਪ੍ਰੈਲ ਨੂੰ ਕੋਰਟ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …