ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਹੋਈ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਾਸਤੇ ਇਕ ਸੁਆਲਨਾਮਾ ਜਾਰੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਇਸ ਸਬੰਧੀ ਇਕ ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿਚ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ, ਅੰਗਰੇਜ਼ ਸਿੰਘ ਭਦੌੜ ਤੇ ਬਲਦੇਵ ਸਿੰਘ ਨਿਹਾਲਗੜ੍ਹ ਸ਼ਾਮਲ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਕਾਰਪੋਰੇਟ ਪੱਖੀ, ਕਿਸਾਨ ਤੇ ਮਜ਼ਦੂਰ ਵਿਰੋਧੀ, ਫੈਡਰਲਿਜਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਹਨ। ਇਸ ਲਈ ਭਾਜਪਾ ਦੇ ਉਮੀਦਵਾਰ ਜਦੋਂ ਵੀ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਵੋਟਾਂ ਮੰਗਣ ਵਾਸਤੇ ਆਉਣ ਤਾਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਭਾਜਪਾ ਉਮੀਦਵਾਰਾਂ ਨੂੰ ਸਵਾਲ ਕਰਨ।