ਦਿੱਲੀ ਹਾਈਕੋਰਟ ਨੇ ਗਿ੍ਰਫਤਾਰੀ ਨੂੰ ਦੱਸਿਆ ਸੀ ਸਹੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 21 ਮਾਰਚ ਨੂੰ ਹੋਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਦਿੱਲੀ ਹਾਈਕੋਰਟ ਨੇ ਸਹੀ ਠਹਿਰਾਇਆ ਸੀ। ਹਾਈਕੋਰਟ ਦੇ ਇਸ ਫੈਸਲੇ ਖਿਲਾਫ ਹੁਣ ਕੇਜਰੀਵਾਲ ਸੁਪਰੀਮ ਕੋਰਟ ਪਹੁੰਚ ਗਏ ਹਨ। ਇਸੇ ਦੌਰਾਨ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਸੁਪਰੀਮ ਕੋਰਟ ਤੋਂ ਰਾਹਤ ਦੀ ਉਮੀਦ ਹੈ। ਭਾਰਦਵਾਜ ਨੇ ਕਿਹਾ ਕਿ ਅਸੀਂ ਹਾਈਕੋਰਟ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਸਨਮਾਨ ਨਾਲ ਹੀ ਕਹਿੰਦੇ ਹਾਂ ਕਿ ਅਸੀਂ ਉਸਦੇ ਹੁਕਮਾਂ ਨਾਲ ਸਹਿਮਤ ਨਹੀਂ ਹਾਂ। ਦੱਸਣਯੋਗ ਹੈ ਕਿ ਗਿ੍ਰਫਤਾਰੀ ਅਤੇ ਬਾਅਦ ’ਚ ਈਡੀ ਰਿਮਾਂਡ ਦੇ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ। ਪਟੀਸ਼ਨ ਨੂੰ ਖਾਰਜ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਸੀ ਕਿ ਈਡੀ ਵੱਲੋਂ ਇਕੱਠੀ ਕੀਤੀ ਗਈ ਸਮੱਗਰੀ ਤੋਂ ਪਤਾ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਸਾਜਿਸ਼ ਰਚੀ ਸੀ।