Breaking News
Home / ਕੈਨੇਡਾ / Front / ਭਾਜਪਾ ਨੇ ਸੰਜੇ ਟੰਡਨ ਨੂੰ ਬਣਾਇਆ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ

ਭਾਜਪਾ ਨੇ ਸੰਜੇ ਟੰਡਨ ਨੂੰ ਬਣਾਇਆ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ

ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਭਾਜਪਾ ਨੇ ਟਿਕਟ ਕੱਟੀ


ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਜ 10ਵੀਂ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਅਨੁਸਾਰ ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਮੌਜੂਦਾ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕਿਰਨ ਖੇਰ ਨੂੰ ਇਸ ਵਾਰ ਚੰਡੀਗੜ੍ਹ ਤੋਂ ਟਿਕਟ ਨਹੀਂ ਮਿਲ ਸਕੀ। ਧਿਆਨ ਰਹੇ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਪੰਜਾਬ ਅਤੇ ਹਰਿਆਣਾ ਦੇ ਨਾਲ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਸ ਸੀਟ ਤੋਂ ਹੋਰ ਕਿਸੇ ਵੀ ਪਾਰਟੀ ਵੱਲੋਂ ਲੋਕ ਸਭਾ ਉਮੀਦਵਾਰ ਸਬੰਧੀ ਐਲਾਨ ਨਹੀਂ ਕੀਤਾ ਗਿਆ। ਜਦਕਿ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਚੋਣ ਲੜਨਗੇ ਅਤੇ ਇਥੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਉਤਾਰਿਆ ਜਾਵੇਗਾ। ਇਸ ਤੋਂ ਇਲਾਵਾ ਮੈਨਪੁਰੀ ਤੋਂ ਜੈਵੀਰ ਸਿੰਘ ਠਾਕੁਰ, ਕੌਸ਼ਾਂਬੀ ਤੋਂ ਵਿਨੋਦ ਸੋਨਕਰ, ਫੂਲਪੁਰ ਤੋਂ ਪ੍ਰਵੀਨ ਪਟੇਲ, ਇਲਾਹਾਬਾਦ ਤੋਂ ਨੀਰਜ ਤਿ੍ਰਪਾਠੀ, ਬਲੀਆ ਤੋਂ ਨੀਰਜ ਸ਼ੇਖਰ, ਮਛਲੀ ਸ਼ਹਿਰ ਤੋਂ ਬੀਪੀ ਸਰੋਜ, ਗਾਜੀਪੁਰ ਤੋਂ ਪਾਰਥ ਨਾਥ ਰਾਏ ਅਤੇ ਆਸਨਸੋਲ ਲੋਕ ਸਭਾ ਹਲਕੇ ਤੋਂ ਐਸ ਐਸ ਆਹਲੂਵਾਲੀਆ ਨੂੰ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

Check Also

ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ

ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ …