6.6 C
Toronto
Thursday, May 14, 2026
spot_img
HomeਕੈਨੇਡਾFrontਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈਰੋਇਨ ਸਣੇ ਹਿਮਾਚਲ...

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈਰੋਇਨ ਸਣੇ ਹਿਮਾਚਲ ’ਚ ਗਿ੍ਫਤਾਰ

ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਆਪਣੇ ਚਾਰ ਦੋਸਤਾਂ ਨਾਲ ਹਿਮਾਚਲ ਪ੍ਰਦੇਸ਼ ਵਿਚ ਹੈਰੋਇਨ ਸਣੇ ਗਿ੍ਰਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵਿਚ ਇਕ ਲੜਕੀ ਵੀ ਸ਼ਾਮਲ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗਿ੍ਰਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ 43 ਗਰਾਮ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ ਅਤੇ ਇਹ ਸਾਰੇ ਨਸ਼ੇ ਵਿਚ ਦੱਸੇ ਗਏ ਹਨ।  ਪੁਲਿਸ ਨੇ ਸ਼ਿਮਲਾ ਦੇ ਪੁਰਾਣੇ ਬੱਸ ਅੱਡੇ ਕੋਲ ਹੋਟਲ ਦੇ ਕਮਰੇ ’ਚ ਛਾਪੇ ਦੌਰਾਨ ਇਹ ਗਿ੍ਰਫਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੁਲਜ਼ਮ ਦੀ ਪਛਾਣ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪ੍ਰਕਾਸ਼ ਸਿੰਘ ਨੂੰ ਹੈਰੋਇਨ ਰੱਖਣ ਦੇ ਆਰੋਪ ਵਿੱਚ ਗੁਰਦਾਸਪੁਰ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਸੀ।
RELATED ARTICLES
POPULAR POSTS