ਕਿਸਾਨਾਂ ਵਲੋਂ ਭਾਜਪਾ ਉਮੀਦਵਾਰ ਦਾ ਲਗਾਤਾਰ ਕੀਤਾ ਜਾ ਰਿਹਾ ਹੈ ਵਿਰੋਧ
ਅੰਮਿ੍ਤਸਰ/ਬਿਊਰੋ ਨਿਊਜ਼
ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਆਈ.ਐਫ.ਐਸ. ਅਧਿਕਾਰੀ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਧਾ ਦਿੱਤੀ ਹੈ। ਹੁਣ ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸ਼ੇ੍ਣੀ
ਦੀ ਸੀ.ਆਰ.ਪੀ.ਐਫ. ਸੁਰੱਖਿਆ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸੰਧੂ ਨੂੰ ਪੂਰੇ ਭਾਰਤ ਵਿੱਚ ਸੁਰੱਖਿਆ ਕਵਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਅਧਾਰ ’ਤੇ ਹੀ ਇਹ ਸੁਰੱਖਿਆ ਕਵਰ ਵਧਾਉਣ ਦਾ ਫੈਸਲਾ ਲਿਆ ਹੈ। ਇਹ ਵੀ ਦੱਸਣਯੋਗ ਹੈ ਕਿ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਜਦੋਂ ਚੋਣ ਪ੍ਰਚਾਰ ਲਈ ਨਿਕਲਦੇ ਤਾਂ ਕਿਸਾਨਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਵੀ ਸੁਰੱਖਿਆ ਵਧਾਈ ਗਈ ਸੀ, ਉਨ੍ਹਾਂ ਵਾਈ ਸ਼ੇ੍ਰਣੀ ਦੀ ਸੁਰੱਖਿਆ ਦਿੱਤੀ ਗਈ ਹੈ।
![](https://parvasinewspaper.com/wp-content/uploads/2024/04/Taranjit-Singh-Sandhu-1.jpg)