Breaking News
Home / ਕੈਨੇਡਾ / Front / ਸੁਖਬੀਰ ਬਾਦਲ ਨੂੰ ਚੋਣ ਕਮਿਸ਼ਨ ਵੱਲੋਂ ਭੇਜਿਆ ਜਾ ਸਕਦਾ ਹੈ ਨੋਟਿਸ

ਸੁਖਬੀਰ ਬਾਦਲ ਨੂੰ ਚੋਣ ਕਮਿਸ਼ਨ ਵੱਲੋਂ ਭੇਜਿਆ ਜਾ ਸਕਦਾ ਹੈ ਨੋਟਿਸ

ਮਾਮਲਾ ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਕੋਲੋਂ ਅਕਾਲੀ ਦਲ ਦੇ ਪੱਖ ’ਚ ਨਾਅਰੇ ਲਗਵਾਉਣ ਦਾ


ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਕੋਲੋਂ ਅਕਾਲੀ ਦਲ ਦੇ ਪੱਖ ’ਚ ਨਾਅਰੇ ਲਗਾਉਣ ਦਾ ਮਾਮਲਾ ਭਾਰੀ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਪਹੁੰਚ ਚੁੱਕੀ ਹੈ ਅਤੇ ਅਧਿਕਾਰੀਆਂ ਵੱਲੋਂ ਨੋਟਿਸ ਭੇਜਣ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਹੈ ਕਿ ਚੋਣ ਕਮਿਸ਼ਨ ਵੱਲੋਂ ਸੁਖਬੀਰ ਬਾਦਲ ਖਿਲਾਫ਼ ਕਦੋਂ ਨੋਟਿਸ ਜਾਰੀ ਕੀਤਾ ਜਾਂਦਾ ਹੈ। ਧਿਆਨ ਰਹੇ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਬੱਚਿਆਂ ਵੱਲੋਂ ਟਰੈਕਟਰ ’ਤੇ ਸਵਾਰ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਜ਼ਿੰਦਾਬਾਦ, ਵੋਟ ਪਾਓ ਅਕਾਲੀ ਦਲ ਨੂੰ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਏ ਗਏ ਸਨ। ਇਸ ਦਾ ਵੀਡੀਓ ਵੀ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੀ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਸਿਬਨ ਸੀ ਨੂੰ ਵੀ ਦਿੱਤੀ ਗਈ ਸੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …