
ਕੁਝ ਦਿਨ ਪਹਿਲਾਂ ਹੀ ਮੰਤਰੀ ਦੇ ਘਰ ਈ.ਡੀ. ਦੀ ਪਈ ਸੀ ਰੇਡ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਅਰਵਿੰਦ ਕੇਜਰੀਵਾਲ ਦੀ ਸਰਕਾਰ ’ਚ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਨਾਲ ਹੀ ਰਾਜ ਕੁਮਾਰ ਆਨੰਦ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ। ਅਸਤੀਫਾ ਦੇਣ ਤੋਂ ਬਾਅਦ ਰਾਜ ਕੁਮਾਰ ਆਨੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਭਿ੍ਰਸ਼ਟਾਚਾਰ ਨਾਲ ਲੜਨ ਲਈ ਹੋਇਆ ਸੀ ਪਰ ਅੱਜ ਪਾਰਟੀ ਭਿ੍ਰਸ਼ਟਾਚਾਰ ਦੀ ਦਲਦਲ ’ਚ ਫਸ ਗਈ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਮੰਤਰੀ ਦੇ ਅਹੁਦੇ ’ਤੇ ਕੰਮ ਕਰਨਾ ਮੁਸ਼ਕਲ ਹੋ ਗਿਆ ਸੀ। ਧਿਆਨ ਰਹੇ ਕਿ ਕੁਝ ਪਹਿਲਾਂ ਹੀ ਰਾਜ ਕੁਮਾਰ ਆਨੰਦ ਦੇ ਘਰ ਵੀ ਈਡੀ ਦੀ ਰੇਡ ਪਈ ਸੀ।

