10.8 C
Toronto
Tuesday, May 5, 2026
spot_img
HomeਕੈਨੇਡਾFrontਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ IAS ਨੂੰਹ ਅਤੇ...

ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ IAS ਨੂੰਹ ਅਤੇ ਪੁੱਤਰ ਭਾਜਪਾ ਵਿਚ ਸ਼ਾਮਲ

ਮਲੂਕਾ ਦੀ ਨੂੰਹ ਪਰਮਪਾਲ ਕੌਰ ਲੜ ਸਕਦੀ ਹੈ ਚੋਣ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸਿਕੰਦਰ ਸਿੰਘ ਮਲੂਕਾ ਦੀ ਆਈ.ਏ.ਐਸ. ਨੂੰਹ ਪਰਮਪਾਲ ਕੌਰ ਤੇ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪਰਮਪਾਲ ਕੌਰ ਨੂੰ ਭਾਜਪਾ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਵੀ ਲੜਾ ਸਕਦੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਹੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਮਲੂਕਾ ਪਰਿਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਲਈ ਮਨਾ ਰਹੀ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖੁਦ ਅਜੇ ਤੱਕ ਭਾਜਪਾ ਵਿਚ ਸ਼ਾਮਲ ਨਹੀਂ ਹੋਏ। ਇਹ ਵੀ ਪਤਾ ਲੱਗਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੂਕਾ ਪਰਿਵਾਰ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ ਸੀ, ਪਰ ਉਹ ਸਫਲ ਨਹੀਂ ਹੋਏ।
RELATED ARTICLES
POPULAR POSTS