8.2 C
Toronto
Friday, October 9, 2026
spot_img
HomeਕੈਨੇਡਾFrontਸ਼ੋ੍ਰਮਣੀ ਅਕਾਲੀ ਦਲ 8 ਅਤੇ ‘ਆਪ’ ਦੋ ਉਮੀਦਵਾਰਾਂ ਦੇ ਨਾਵਾਂ ਦਾ ਕਿਸੇ...

ਸ਼ੋ੍ਰਮਣੀ ਅਕਾਲੀ ਦਲ 8 ਅਤੇ ‘ਆਪ’ ਦੋ ਉਮੀਦਵਾਰਾਂ ਦੇ ਨਾਵਾਂ ਦਾ ਕਿਸੇ ਵੀ ਸਮੇਂ ਕਰ ਸਕਦਾ ਹੈ ਐਲਾਨ

ਬਸਪਾ ਨੇ ਸੰਗਰੂਰ ਤੋਂ ਡਾ. ਮੱਖਣ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ

ਸ਼ੋ੍ਰਮਣੀ ਅਕਾਲੀ ਦਲ 8 ਅਤੇ ‘ਆਪ’ ਦੋ ਉਮੀਦਵਾਰਾਂ ਦੇ ਨਾਵਾਂ ਦਾ ਕਿਸੇ ਵੀ ਸਮੇਂ ਕਰ ਸਕਦਾ ਹੈ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਜਿਉਂ ਜਿਉਂ ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਉਸੇ ਤਰ੍ਹਾਂ ਚੋਣ ਸਰਗਰਮੀਆਂ ਵੀ ਤੇਜ਼ ਹੋਣ ਲੱਗੀਆਂ ਹਨ। ਪੰਜਾਬ ਦੇ ਸਿਆਸੀ ਪਿੜ ਵਿਚ ਆਮ ਆਦਮੀ ਪਾਰਟੀ ਵੱਲੋਂ ਹੁਣ 7 ਉਮੀਦਵਾਰ ਅਤੇ ਭਾਜਪਾ ਵੱਲੋਂ 6 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਚੁੱਕਿਆ ਹੈ। ਜਦਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵੱਲੋਂ ਫਿਲਹਾਲ ਕਿਸੇ ਵੀ ਸੀਟ ਤੋਂ ਆਪਣੇ ਉਮੀਦਵਾਰ ਸਬੰਧੀ ਐਲਾਨ ਨਹੀਂ ਕੀਤਾ ਗਿਆ। ਮੀਡੀਆ ਰਿਪੋਰਟਾ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਨੇ 8 ਉਮੀਦਵਾਰਾਂ ਦੇ ਨਾਂ ’ਤੇ ਅਤੇ ਆਮ ਆਦਮੀ ਪਾਰਟੀ ਨੇ ਆਪਣੇ 2 ਹੋਰ ਉਮੀਦਵਾਰਾਂ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਇਨ੍ਹਾਂ ਨਾਵਾਂ ਦਾ ਐਲਾਨ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ। ਉਧਰ ਬਹੁਜਨ ਸਮਾਜ ਪਾਰਟੀ ਨੇ ਵੀ ਪੰਜਾਬ ਦੇ ਸਿਆਸੀ ਪਿੜ ਵਿਚ ਉਤਰਿਆਂ ਸੰਗਰੂਰ ਤੋਂ ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਧਿਆਨ ਰਹੇ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਉਂਦੀ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ।

RELATED ARTICLES
POPULAR POSTS