Breaking News
Home / ਕੈਨੇਡਾ / Front / ਕੇਜਰੀਵਾਲ ਨਾਲ ਮੁੱਖ ਮੰਤਰੀ ਮਾਨ ਦੀ ਮੁਲਾਕਾਤ ਲਈ ਬਣਾਈ ਜਾਵੇਗੀ ਰਣਨੀਤੀ

ਕੇਜਰੀਵਾਲ ਨਾਲ ਮੁੱਖ ਮੰਤਰੀ ਮਾਨ ਦੀ ਮੁਲਾਕਾਤ ਲਈ ਬਣਾਈ ਜਾਵੇਗੀ ਰਣਨੀਤੀ

ਪੰਜਾਬ ਪੁਲਿਸ ਅਤੇ ਤਿਹਾੜ ਜੇਲ੍ਹ ਦੇ ਅਧਿਕਾਰੀ ਮਿਲ ਕੇ ਲੈਣਗੇ ਮੁਲਾਕਾਤ ਸਬੰਧੀ ਫੈਸਲਾ


ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਜਿਸ ਸਬੰਧੀ ਪੰਜਾਬ ਪੁਲਿਸ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਾਲੇ ਇਕ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਹੀ ਦੋਵਾਂ ਆਗੂਆਂ ਦੀ ਮੁਲਾਕਾਤ ਬਾਰੇ ਕੋਈ ਫੈਸਲਾ ਲਿਆ ਜਾਵੇਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਆਗਿਆ ਦੇ ਦਿੱਤੀ ਸੀ। ਮੁਲਾਕਾਤ ਦੇ ਸਾਰੇ ਪ੍ਰਬੰਧ ਵੀ ਹੋ ਗਏ ਸਨ ਅਤੇ ਮੁਲਾਕਾਤ ਲਈ ਸਮਾਂ ਵੀ ਤੈਅ ਕਰ ਦਿੱਤਾ ਗਿਆ ਸੀ। ਪ੍ਰੰਤੂ ਐਨ ਆਖਰੀ ਮੌਕੇ ’ਤੇ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਦਾ ਹਵਾਲਾ ਦੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਦੋਵੇਂ ਵੱਡੇ ਆਗੂਆਂ ਦੀ ਮੁਲਾਕਾਤ ਕਰਵਾਉਣ ਲਈ ਅੱਜ ਪੰਜਾਬ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਦਰਮਿਆਨ ਮੀਟਿੰਗ ਹੋਣ ਜਾ ਰਹੀ ਹੈ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …