-1.3 C
Toronto
Sunday, November 9, 2025
spot_img
HomeਕੈਨੇਡਾFrontਸ੍ਰੀ ਮੁਕਤਸਰ ਸਾਹਿਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ

ਸ੍ਰੀ ਮੁਕਤਸਰ ਸਾਹਿਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ

ਪਤੀ-ਪਤਨੀ ਅਤੇ ਪੁੱਤਰ ਸਮੇਤ 4 ਦੀ ਗਈ ਜਾਨ


ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਮਹਿਲਾ ਇਸ ਹਾਦਸੇ ਦੌਰਾਨ ਗੰਭੀਰ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਅੱਜ ਸਵੇਰੇ ਗਿੱਦੜਬਾਹਾ ਨੇੜੇ ਪਿੰਡ ਬੁੱਟਰ ਸਰੀਂਹ ਨੇੜੇ ਵਾਪਰਿਆ। ਕਾਰ ਸਵਾਰ ਬਠਿੰਡਾ ’ਚ ਇਕ ਧਾਰਮਿਕ ਸਮਾਗਮ ’ਚ ਹਿੱਸਾ ਲੈਣ ਤੋਂ ਬਾਅਦ ਵਾਪਸ ਸ੍ਰੀ ਮੁਕਤਸਰ ਸਾਹਿਬ ਪਰਤ ਰਹੇ ਸਨ ਕਿ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਕਾਰ ਸੜਕ ਕਿਨਾਰੇ ਖੜ੍ਹੇ ਇਕ ਦਰਖਤ ਨਾਲ ਜਾ ਟਕਰਾਈ। ਕਾਰ ਦੀ ਸਪੀਡ ਜ਼ਿਆਦਾ ਹੋਣ ਕਾਰਨ ਗੱਡੀ ਦੇ ਡਰਾਈਵਰ ਅਤੇ ਨਾਲ ਬੈਠ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਮੈਂਬਰਾਂ ਨੇ ਹਸਪਤਾਲ ਵਿਚ ਜਾ ਕੇ ਦਮ ਤੋੜ ਦਿੱਤਾ। ਮਿ੍ਰਤਕਾਂ ਦੀ ਪਹਿਚਾਣ ਜਸਵਿੰਦਰ ਕੌਰ ਢਿੱਲੋਂ, ਦਰਸ਼ਨ ਸਿੰਘ ਢਿੱਲੋਂ ਅਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਗੋਪੀ ਅਤੇ ਜਸਕਰਨ ਸਿੰਘ ਸਿੱਧੂ ਵਜੋਂ ਹੋਈ ਹੈ। ਜਦਕਿ ਮਿ੍ਰਤਕ ਜਸਕਰਨ ਸਿੰਘ ਦੀ ਪਤਨੀ ਦੀ ਇਸ ਹਾਦਸੇ ਦੌਰਾਨ ਲੱਤ ਟੁੱਟ ਗਈ, ਜਿਸ ਦਾ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

RELATED ARTICLES
POPULAR POSTS