ਕਿਹਾ : ਕੇਂਦਰ ਸਰਕਾਰ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਬਣਾ ਰਹੀ ਹੈ ਯੋਜਨਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ’ਤੇ ਵੱਡਾ ਆਰੋਪ ਲਗਾਉਂਦਿਆਂ ਕਿਹਾ, ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਵੱਡੀ ਸਿਆਸੀ ਸਾਜਿਸ਼ ਰਚੀ ਜਾ ਰਹੀ ਹੈ। ਆਤਿਸ਼ੀ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ’ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਦਿੱਲੀ ’ਚ ਰਾਸ਼ਟਰਪਤੀ ਰਾਜ ਲਗਾਉਣ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜਿਸ਼ ਤਹਿਤ ਕੀਤੀ ਗਈ ਹੈ। ਆਤਿਸ਼ੀ ਨੇ ਕਿਹਾ ਕਿ ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ਵਿਚ ਰਾਸ਼ਟਰਪਤੀ ਰਾਜ ਲਗਾਇਆ ਜਾ ਸਕਦਾ ਹੈ ਪ੍ਰੰਤੂ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਗਾਉਣਾ ਗੈਰਕਾਨੂੰਨੀ ਅਤੇ ਜਨਾਦੇਸ਼ ਦੇ ਵਿਰੁੱਧ ਹੋਵੇਗਾ।