Breaking News
Home / ਕੈਨੇਡਾ / Front / ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਨਵੀਂ ਪਟੀਸ਼ਨ ਕੀਤੀ ਦਾਇਰ

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਨਵੀਂ ਪਟੀਸ਼ਨ ਕੀਤੀ ਦਾਇਰ

ਅਦਾਲਤ ਨੇ ਸੀਬੀਆਈ ਅਤੇ ਈਡੀ ਤੋਂ ਮੰਗਿਆ ਜਵਾਬ, 20 ਅਪ੍ਰੈਲ ਨੂੰ ਹੋਵੇਗੀ ਸੁਣਵਾਈ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਦੇ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਇਸ ਵਾਰ ਉਨ੍ਹਾਂ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਦਾ ਹਵਾਲਾ ਦਿੱਤਾ ਹੈ। ਸਪੈਸ਼ਲ ਜੱਜ ਕਾਵੇਰੀ ਬਾਵੇਜਾ ਨੇ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ਨੂੰ ਹੋਵੇਗੀ। ਧਿਆਨ ਰਹੇ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਮਨੀਸ਼ ਸਿਸੋਦੀਆ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ। ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਨੇ 26 ਫਰਵਰੀ 2023 ਨੂੰ ਗਿ੍ਰਫ਼ਤਾਰ ਕੀਤਾ ਸੀ। ਜਦਕਿ ਈਡੀ ਨੇ 9 ਮਾਰਚ 2023 ਨੂੰ ਸੀਬੀਆਈ ਦੀ ਐਫਆਈਆਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਸੋਦੀਆ ਨੂੰ ਗਿ੍ਰਫ਼ਤਾਰ ਕੀਤਾ ਸੀ। ਜਿਸ ਤੋਂ 28 ਫਰਵਰੀ 2023 ਨੂੰ ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …