ਕਿਹਾ : ਸੁਖਬੀਰ ਨੂੰ ਡੀਐਨਏ ਦੀ ਫੁੱਲਫਾਰਮ ਦਾ ਪਤਾ ਨਹੀਂ ਹੋਣਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਦੇ ਵੀਆਰਐਸ ਲੈਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ ਕੌਰ ਵੀ ਭੜਕ ਉਠੀ। ਸਾਬਕਾ ਆਈਏਐਸ ਪਰਮਪਾਲ ਕੌਰ ਨੇ ਭਾਜਪਾ ਜੁਆਇਨ ਕਰਨ ਤੋਂ ਆਪਣੇ ਵਿਰਧੀਆਂ ਨੂੰ ਇਸ ਦਾ ਕਰਾਰਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਾਜਪਾ ’ਚ ਜਾਣ ਵਾਲਿਆਂ ਦਾ ਡੀਐਨਏ ਟੈਸਟ ਕਰਵਾਉਣ ਵਾਲੇ ਬਿਆਨ ਦਾ ਜਵਾਬ ਦਿੱਤਾ ਹੈ। ਪਰਮਪਾਲ ਕੌਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੂੰ ਖੁਦ ਡੀਐਨਏ ਦੀ ਫੁੱਲਫਾਰਮ ਦਾ ਵੀ ਪਤਾ ਨਹੀਂ ਹੋਣਾ। ਜਦਕਿ ਮੁੱਖ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪਰਮਪਾਲ ਕੌਰ ਨੇ ਕਿਹਾ ਕਿ ਸ਼ਾਇਦ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੀ ਰਿਟਾਇਰਮੈਂਟ ਦਾ ਪਤਾ ਨਹੀਂ ਚਲਿਆ। ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਬਲਕਿ ਉਨ੍ਹਾਂ ਨੇ ਵਾਲੰਟੀਅਰ ਰਿਟਾਇਰਮੈਂਟ ਲਿਆ ਹੈ। ਉਨ੍ਹਾਂ ਕਿਹਾ ਕਿ ਅਸਤੀਫਾ ਦੇਣ ਅਤੇ ਵਾਲੰਟੀਅਰ ਰਿਟਾਇਰਮੈਂਟ ’ਚ ਫਰਕ ਹੁੰਦਾ ਹੈ ਅਤੇ ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਹੋਣ ਵਾਲਾ ਨਹੀਂ।