Breaking News
Home / ਕੈਨੇਡਾ / Front / ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ’ਚ ਮਿਲਣਗੇ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਨਿਸ਼ਾਨ ਸਾਹਿਬ

ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ’ਚ ਮਿਲਣਗੇ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਨਿਸ਼ਾਨ ਸਾਹਿਬ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਗਈ ਲਿਸਟ


ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖਾਲਸਾਈ ਨਿਸ਼ਾਨ ਸਾਹਿਬ ਮਿਲਣਗੇ। ਇਸ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ। ਧਿਆਨ ਰਹੇ ਕਿ ਲੰਘੀ 9 ਅਪ੍ਰੈਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ  ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦੀ ਮੌਜੂਦਗੀ ’ਚ ਕੁੱਝ ਮਹੱਤਵਪੂਰਨ ਫੈਸਲੇ ਲਏ ਗਏ ਸਨ। ਬੈਠਕ ਦੌਰਾਨ ਫੈਸਲਾ ਕੀਤਾ ਗਿਆ ਸੀ ਕਿ 13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ’ਤੇ ਹਰ ਸਿੱਖ ਨੂੰ ਆਪਣੇ ਘਰ ’ਤੇ ਖਾਲਸਾਈ ਨਿਸ਼ਾਨ ਲਗਾਉਣਾ ਚਾਹੀਦਾ ਹੈ। ਬੈਠਕ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਸੀ ਕਿ ਉਸ ਦਿਨ ਸਾਰੇ ਸਿੱਖ ਪੰਜ ਮਿੰਟ ਤੱਕ ਗੁਰਮੰਤਰ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …