ਨਵੀਂ ਦਿੱਲੀ : ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸਿਕੰਦਰ ਸਿੰਘ ਮਲੂਕਾ ਦੀ ਆਈ.ਏ.ਐਸ. ਨੂੰਹ ਪਰਮਪਾਲ ਕੌਰ ਤੇ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪਰਮਪਾਲ ਕੌਰ ਨੂੰ ਭਾਜਪਾ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਵੀ ਲੜਾ ਸਕਦੀ ਹੈ।