-4.7 C
Toronto
Wednesday, December 3, 2025
spot_img
Homeਹਫ਼ਤਾਵਾਰੀ ਫੇਰੀਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਉਮੀਦਵਾਰਾਂ ਨੂੰ ਪੁੱਛੇ 11 ਸਵਾਲ

ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਉਮੀਦਵਾਰਾਂ ਨੂੰ ਪੁੱਛੇ 11 ਸਵਾਲ

ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਨੂੰ ਘੇਰਨ ਦੀ ਖਿੱਚੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਭਾਜਪਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਘੇਰਨ ਲਈ ਪੂਰੀ ਤਿਆਰੀ ਖਿੱਚ ਲਈ ਹੈ। ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਭਾਜਪਾ ਉਮੀਦਵਾਰਾਂ ਨੂੰ ਘੇਰਨ ਲਈ 11 ਸਵਾਲਾਂ ਦਾ ਸੁਆਲਨਾਮਾ ਜਾਰੀ ਕਰ ਦਿੱਤਾ ਹੈ। ਇਹ ਸੁਆਲਨਾਮਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ, ਅੰਗਰੇਜ਼ ਸਿੰਘ ਭਦੌੜ ਅਤੇ ਬਲਦੇਵ ਸਿੰਘ ਨਿਹਾਲਗੜ੍ਹ ਵੱਲੋਂ ਜਾਰੀ ਕੀਤਾ ਗਿਆ। ਆਗੂਆਂ ਨੇ ਭਾਜਪਾ ਉਮੀਦਵਾਰਾਂ ਨੂੰ ਇਹ 11 ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਹਰ ਪਿੰਡ ਤੇ ਸ਼ਹਿਰ ਵਿੱਚ ਇਨ੍ਹਾਂ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਸਮੇਂ ਕਿਸਾਨਾਂ ਸਾਹਮਣੇ ਕਿੱਲ ਤੇ ਬੈਰੀਕੇਡ ਲਗਾ ਕੇ ਰੋਕਾਂ ਕਿਉਂ ਖੜ੍ਹੀਆਂ ਕੀਤੀਆਂ ਗਈਆਂ। ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ ਅਤੇ ਕਿਸਾਨਾਂ ਦੇ ਟਰੈਕਟਰ ਭੰਨਣ ਦੇ ਨਾਲ ਕਿਸਾਨਾਂ ‘ਤੇ ਹਮਲੇ ਕਿਉਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਹੈ। ਲਖੀਮਪੁਰ ਖੀਰੀ ਦੇ ਕਤਲਾਂ ਵਿੱਚ ਇਨਸਾਫ਼ ਕਿਉਂ ਨਹੀਂ ਦਿੱਤਾ ਗਿਆ।
ਦਿੱਲੀ ਅੰਦੋਲਨ ਸਮੇਂ ਕਿਸਾਨਾਂ ‘ਤੇ ਦਰਜ ਸਾਰੇ ਕੇਸ ਹਾਲੇ ਤੱਕ ਵਾਪਸ ਨਹੀਂ ਹੋਏ। ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਬਿਜਲੀ ਸੋਧ ਬਿੱਲ 2020 ਵਾਅਦਾ ਖ ਿਕਰਕੇ ਸੰਸਦ ਵਿੱਚ ਪੇਸ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਵਾਲੇ ਕਾਨੂੰਨ ਵਿੱਚੋਂ ਖੇਤੀ ਖੇਤਰ ਬਾਹਰ ਕੱਢਿਆ ਜਾਵੇ, ਚੋਣ ਬਾਂਡਾਂ ਦੇ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਤੋਂ ਛੁਡਵਾਇਆ ਜਾਵੇ। ਇਸ ਤੋਂ ਇਲਾਵਾ ਭਾਖੜਾ ਤੇ ਪੌਂਗ ਡੈਮਾਂ ਉੱਤੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਤੋਂ ਕਿਉਂ ਖੋਹੇ ਗਏ ਹਨ ਅਤੇ ਪੰਜਾਬ ਦੀਆਂ ਮੰਡੀਆਂ ਨੂੰ ਸਾਇਲੋਜ਼ ਦੇ ਬਹਾਨੇ ਤੋੜਿਆ ਕਿਉਂ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ, ਫੈਡਰਲਿਜ਼ਮ ਅਤੇ ਜਮਹੂਰੀਅਤ ਵਿਰੋਧੀ ਹਨ।
ਆਗੂਆਂ ਨੇ ਕਿਹਾ ਕਿ ਜਦੋਂ ਵੀ ਭਾਜਪਾ ਦੇ ਉਮੀਦਵਾਰ ਪਿੰਡ ਜਾਂ ਸ਼ਹਿਰ ਵਿੱਚ ਵੋਟਾਂ ਮੰਗਣ ਆਉਣ ਤਾਂ ਕਿਸਾਨ ਤੇ ਆਮ ਲੋਕ ਸ਼ਾਂਤਮਈ ਢੰਗ ਨਾਲ ਭਾਜਪਾਈਆਂ ਨੂੰ ਸਵਾਲ ਪੁੱਛਣ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨੇ ਭਾਜਪਾ ਦਾ ਵਿਰੋਧ ਕਰਨ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ। ਇਸੇ ਸੱਦੇ ਤਹਿਤ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਹੁਣ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛੇ ਜਾਣਗੇ।

 

RELATED ARTICLES
POPULAR POSTS