Breaking News
Home / ਪੰਜਾਬ / ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈਰੋਇਨ ਸਣੇ ਹਿਮਾਚਲ ‘ਚ ਗ੍ਰਿਫਤਾਰ

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈਰੋਇਨ ਸਣੇ ਹਿਮਾਚਲ ‘ਚ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਆਪਣੇ ਚਾਰ ਦੋਸਤਾਂ ਨਾਲ ਹਿਮਾਚਲ ਪ੍ਰਦੇਸ਼ ਵਿਚ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵਿਚ ਇਕ ਲੜਕੀ ਵੀ ਸ਼ਾਮਲ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ 43 ਗਰਾਮ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ ਅਤੇ ਇਹ ਸਾਰੇ ਨਸ਼ੇ ਵਿਚ ਦੱਸੇ ਗਏ ਹਨ। ਪੁਲਿਸ ਨੇ ਸ਼ਿਮਲਾ ਦੇ ਪੁਰਾਣੇ ਬੱਸ ਅੱਡੇ ਕੋਲ ਹੋਟਲ ਦੇ ਕਮਰੇ ‘ਚ ਛਾਪੇ ਦੌਰਾਨ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੁਲਜ਼ਮ ਦੀ ਪਛਾਣ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪ੍ਰਕਾਸ਼ ਸਿੰਘ ਨੂੰ ਹੈਰੋਇਨ ਰੱਖਣ ਦੇ ਆਰੋਪ ਵਿੱਚ ਗੁਰਦਾਸਪੁਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

 

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …