5.4 C
Toronto
Saturday, November 15, 2025
spot_img
Homeਭਾਰਤਕੇਜਰੀਵਾਲ ਦੇ ਪੀਏ ਤੇ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ

ਕੇਜਰੀਵਾਲ ਦੇ ਪੀਏ ਤੇ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੇਜਰੀਵਾਲ ਦੇ ਪੀਏ ਅਤੇ ਵਿਧਾਇਕ ਦੇ ਬਿਆਨ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਦੇ ਪ੍ਰਬੰਧਾਂ ਹੇਠ ਦਰਜ ਕੀਤੇ ਗਏ ਹਨ।
ਈਡੀ ਵੱਲੋਂ ਇਸ ਮਾਮਲੇ ਵਿੱਚ ਇਨ੍ਹਾਂ ਦੋਹਾਂ ਕੋਲੋਂ ਪਹਿਲਾਂ ਵੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਸੂਤਰਾਂ ਨੇ ਕਿਹਾ ਕਿ ਕੇਜਰੀਵਾਲ ਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਦੇ ਸਬੰਧ ਵਿੱਚ ਕੁਮਾਰ ਕੋਲੋਂ ਪੁੱਛ-ਪੜਤਾਲ ਜ਼ਰੂਰੀ ਹੈ। ਮੁੱਖ ਮੰਤਰੀ ਕੇਜਰੀਵਾਲ (55), ‘ਆਪ’ ਦੇ ਕੌਮੀ ਕਨਵੀਨਰ ਵੀ ਹਨ ਅਤੇ ਉਨ੍ਹਾਂ ਨੂੰ ਪਿਛਲੇ ਮਹੀਨੇ ਇਸ ਮਾਮਲੇ ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਹ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਏਜੰਸੀ ਨੇ ਆਪਣੇ ਪਹਿਲਾਂ ਦੇ ਦੋਸ਼ ਪੱਤਰਾਂ ਵਿੱਚ ਆਰੋਪ ਲਾਇਆ ਸੀ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੁਮਾਰ ਸਣੇ ਘੱਟੋ-ਘੱਟ 36 ਮੁਲਜ਼ਮਾਂ ਨੇ ਕਥਿਤ ਘੁਟਾਲੇ ਵਿੱਚ ਹਜ਼ਾਰਾਂ ਕਰੋੜ ਰੁਪਏ ਦੀ ‘ਰਿਸ਼ਵਤ’ ਦੇ ਸਬੂਤ ਛੁਪਾਉਣ ਲਈ 170 ਫੋਨ ”ਨਸ਼ਟ ਕੀਤੇ, ਇਸਤੇਮਾਲ ਕੀਤੇ ਜਾਂ ਬਦਲ ਦਿੱਤੇ।”

 

RELATED ARTICLES
POPULAR POSTS