14.6 C
Toronto
Monday, September 21, 2026
spot_img
Homeਭਾਰਤ'ਆਪ' ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ ਭਾਜਪਾ : ਆਤਿਸ਼ੀ

‘ਆਪ’ ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ ਭਾਜਪਾ : ਆਤਿਸ਼ੀ

‘ਆਪ’ ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ ਭਾਜਪਾ : ਆਤਿਸ਼ੀਨਵੀਂ ਦਿੱਲੀ : ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ‘ਆਪ’ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਰੋਪ ਲਗਾਇਆ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ‘ਆਪ’ ਨੂੰ ਰੋਕਣਾ ਚਾਹੁੰਦੀ ਹੈ। ਇਸ ਸਬੰਧੀ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਕਿਹਾ, ”ਭਾਜਪਾ ਕਿਸੇ ਵੀ ਕੀਮਤ ‘ਤੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ‘ਆਪ’ ਨੂੰ ਰੋਕਣਾ ਚਾਹੁੰਦੀ ਹੈ। ਇਹ ਭਾਜਪਾ ਦੀ ਇਕ ਸਿਆਸੀ ਸਾਜਿਸ਼ ਹੈ।” ਉਧਰ, ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਰੋਪ ਲਗਾਇਆ ਕਿ ਭਾਜਪਾ ਨੇ ਆਗੂਆਂ ਦੀ ਇਕ ਸੂਚੀ ਬਣਾਈ ਹੋਈ ਹੈ ਅਤੇ ਉਹ ਚਾਹੁੰਦੇ ਹਨ ਕਿ ਸਮੁੱਚੀ ਪਾਰਟੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਵੇ ਤਾਂ ਜੋ ਉਹ ਦੌੜ ਵਿੱਚ ਇਕੱਲੇ ਹੀ ਰਹਿ ਜਾਣ।

RELATED ARTICLES
POPULAR POSTS