ਚੰਡੀਗੜ੍ਹ : ‘ਆਪ’ ਦੇ ਕੌਮੀ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ‘ਆਪ’ ਨੂੰ ਰੋਕਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ‘ਆਪ’ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀਆਂ ਸਰਕਾਰਾਂ ਨੂੰ ਡੇਗਣਾ ਚਾਹੁੰਦੀ ਹੈ, ਪਰ ‘ਆਪ’ ਆਗੂ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਕੋਈ ਘਪਲਾ ਕੀਤਾ ਹੈ ਤਾਂ ਉਹ ਭਾਜਪਾ ਨੇ ਕੀਤਾ ਹੈ, ਜੋ ਕਿ 60 ਕਰੋੜ ਰੁਪਏ ਦਾ ਮਨੀ ਟਰੇਲ ਹੈ। ਉਸ ਬਾਰੇ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਵੱਲੋਂ ਜਾਂਚ ਨਹੀਂ ਕੀਤੀ ਜਾ ਰਹੀ ਹੈ। ‘ਆਪ’ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿੱਚ 23 ਸੀਟਾਂ ‘ਤੇ ਚੋਣ ਲੜ ਰਹੀ ਹੈ। ਸੰਜੇ ਸਿੰਘ ਨੇ ਭਾਜਪਾ ਵੱਲੋਂ 400 ਪਾਰ ਦੇ ਨਾਅਰੇ ਨੂੰ ਝੂਠਾ ਜੁਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਤੇ ਮੋਦੀ ਸਿਰਫ਼ ਘਬਰਾਏ ਹੋਏ ਹਨ, ਜੋ ਕਿ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
Check Also
ਪੰਜਾਬ ’ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦਾ ਨਿਰਦੇਸ਼
ਹਾਈਕੋਰਟ ਦੀ ਸਖਤੀ ਤੋਂ ਬਾਅਦ ਐਕਸ਼ਨ ਮੋਡ ’ਚ ਆਈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ …