Breaking News
Home / ਪੰਜਾਬ / ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ‘ਤੇ ਲੋਕ ਭਲਾਈ ਪਾਰਟੀ ਨੇ ਉਠਾਏ ਸਵਾਲ

ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ‘ਤੇ ਲੋਕ ਭਲਾਈ ਪਾਰਟੀ ਨੇ ਉਠਾਏ ਸਵਾਲ

ਰਾਮੂਵਾਲੀਆ ਵੱਲੋਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਮੱਸਿਆਵਾਂ ਹੱਲ ਕਰਨ ਵਾਲੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਭਲਾਈ ਪਾਰਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਉਸ ਪਾਰਟੀ ਦੀ ਹਮਾਇਤ ਕੀਤੀ ਜਾਵੇਗੀ ਜੋ ਪੰਜਾਬ ਨੂੰ ਚਿੰਬੜੀਆਂ ਬਿਮਾਰੀਆਂ ਦਾ ਹੱਲ ਕੱਢਣ ਲਈ ਕੋਈ ਠੋਸ ਕਦਮ ਚੁੱਕੇਗੀ। ਲੁਧਿਆਣਾ ‘ਚ ਰਾਜਗੁਰੂ ਨਗਰ ਸਥਿਤ ਪਾਰਟੀ ਦਫ਼ਤਰ ਵਿੱਚ ਪੰਜਾਬ ਭਰ ਤੋਂ ਪੁੱਜੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਦੌਰਾਨ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਪੰਜਾਬ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੁੱਖ ਦੀ ਗੱਲ ਹੈ ਕਿ ਪਿਛਲੇ 35 ਸਾਲ ਦੌਰਾਨ ਕਿਸੇ ਵੀ ਰਾਜਸੀ ਪਾਰਟੀ ਨੇ ਇਨ÷ ਾਂ ਬਿਮਾਰੀਆਂ ਦਾ ਹੱਲ ਨਹੀਂ ਕੱਢਿਆ ਸਗੋਂ ਉਲਟਾ ਉਨ÷ ਾਂ ਲੋਕਾਂ ਦਾ ਸਾਥ ਦਿੱਤਾ ਹੈ ਜੋ ਇਹ ਬਿਮਾਰੀਆਂ ਪੈਦਾ ਕਰ ਰਹੇ ਹਨ।
ਰਾਮੂਵਾਲੀਆ ਨੇ ਦੱਸਿਆ ਕਿ ਲੋਕ ਭਲਾਈ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਲੋਕ ਮਸਲਿਆਂ ਦੇ ਹੱਲ ਲਈ ਮੈਦਾਨ ਵਿੱਚ ਨਿੱਤਰੀ ਹੋਈ ਹੈ। ਉਨ÷ ਾਂ ਕਿਹਾ ਕਿ ਪੰਜਾਬ ਦੀ ਜਵਾਨੀ ਆਪਣਾ ਘਰ ਤੇ ਜਾਇਦਾਦ ਵੇਚ ਕੇ ਵਿਦੇਸ਼ਾਂ ਵੱਲ ਜਾ ਰਹੀ ਹੈ ਜਦਕਿ ਧੋਖੇਬਾਜ਼ ਟਰੈਵਲ ਏਜੰਟ ਉਨ÷ ਾਂ ਦੇ ਖੂਨ ਪਸੀਨੇ ਦੀ ਕਮਾਈ ਲੁੱਟ ਰਹੇ ਹਨ। ਸਾਡੀ ਤ੍ਰਾਸਦੀ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਟਰੈਵਲ ਏਜੰਟਾਂ ਦੇ ਵਿਰੋਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਉਲਟਾ ਟਰੈਵਲ ਏਜੰਟਾਂ ਦਾ ਵਿਰੋਧ ਕਰਨ ਵਾਲਿਆਂ ਦਾ ਸ਼ਿਕੰਜਾ ਕਸਿਆ ਹੈ। ਉਨ÷ ਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਸੇ ਵੀ ਮੈਂਬਰ ਨੇ ਆਵਾਜ਼ ਬੁਲੰਦ ਨਹੀਂ ਕੀਤੀ। ਉਨ÷ ਾਂ ਕਿਹਾ ਕਿ ਇੱਥੇ ਸ਼ਰਾਬ, ਭੂਮੀ, ਰੇਤ, ਕੇਬਲ, ਬੱਸ, ਹੋਟਲ ਅਤੇ ਟਰੈਵਲ ਏਜੰਟ ਮਾਫ਼ੀਆ ਦੀ ਸਰਪ੍ਰਸਤੀ ਕੀਤੀ ਜਾ ਰਹੀ ਹੈ।

 

Check Also

ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਚੋਣ ਪ੍ਰਚਾਰ ਹੋਇਆ ਬੰਦ

7ਵੇਂ ਤੇ ਆਖਰੀ ਗੇੜ ਦੀਆਂ ਵੋਟਾਂ 1 ਜੂਨ ਨੂੰ ਪੈਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ ਪ੍ਰਦੇਸ਼ …