ਮਜੀਠਾ/ਬਿਊਰੋ ਨਿਊਜ਼ : ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਮਿਹਨਤੀ, ਇਮਾਨਦਾਰ ਅਤੇ ਅਣਥੱਕ ਮੈਂਬਰ ਸੁਖਜਿੰਦਰ ਸਿੰਘ ਹੇਰ (ਅੰਮ੍ਰਿਤਸਰ) ਜੋ ਪਹਿਲਾਂ ਟਰੱਸਟ ਵਿਚ ਬਤੌਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਅਤੇ ਮਾਝਾ ਜ਼ੋਨ ਦੇ ਇੰਚਾਰਜ ਵੱਜੋਂ ਸੇਵਾਵਾਂ ਨਿਭਾਅ ਰਹੇ ਸਨ, ਨੂੰ ਹੁਣ ਟਰੱਸਟ ਦੇ ਸੂਬਾ ਪ੍ਰਧਾਨ ਦੀ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਡਾ. ਓਬਰਾਏ ਦੇ ਆਦੇਸ਼ਾਂ ਨੂੰ ਅਮਲੀ ਰੂਪ ਦਿੰਦਿਆਂ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਸੰਧੂ, ਸ਼ਿਸ਼ਪਾਲ ਸਿੰਘ ਲਾਡੀ, ਅਮਰਜੀਤ ਸਿੰਘ ਸੰਧੂ ਅਤੇ ਮਨਪ੍ਰੀਤ ਸਿੰਘ ਕੰਬੋਜ ਨੇ ਹੇਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਸੁਖਜਿੰਦਰ ਹੇਰ ਨੇ ਸੌਂਪੀ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ।
Home / ਪੰਜਾਬ / ਡਾ. ਐਸਪੀ ਸਿੰਘ ਓਬਰਾਏ ਨੇ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਟਰੱਸਟ ਦਾ ਪੰਜਾਬ ਪ੍ਰਧਾਨ ਥਾਪਿਆ
Check Also
ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ
ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ …